राजनीति
ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ ''ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

Saturday, Nov 21, 2026 ।
ਜਲੰਧਰ (ssm)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਉਸ ਦੀ ਪਤਨੀ ਵੱਲੋਂ ਸਾਬਕਾ ਉੱਪ-ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਚੋਣ ਲੜਨ 'ਤੇ ਗੋਲ਼ੀ ਮਾਰਨ ਦੀ ਧਮਕੀ ਦੇਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਹਿੰਸਾ, ਧਮਕੀਆਂ ਅਤੇ ਡਰਾਉਣ-ਧਮਕਾਉਣ ਦੀ ਸਿਆਸਤ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰੀ ਵਿਵਸਥਾ ਅਤੇ ਕਾਨੂੰਨ ਦੇ ਰਾਜ ਨੂੰ ਵੀ ਸਿੱਧੀ ਚੁਣੌਤੀ ਹੈ।
ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਨੂੰ ਧਮਕੀ ਦੇਣ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੁਝ ਦਿਨ ਪਹਿਲਾਂ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗੱਠਜੋੜ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਲੰਬੇ ਸਮੇਂ ਲਈ ਆਪਣੀ ਚੋਣ ਜ਼ਮੀਨ ਤਿਆਰ ਕਰਨੀ ਹੈ ਤਾਂ ਉਹ ਇਕੱਲੇ ਲੜ ਸਕਦੀ ਹੈ ਪਰ ਜੇਕਰ ਪੰਜਾਬ ’ਚ ਸਰਕਾਰ ਬਣਾਉਣੀ ਹੈ ਤਾਂ ਅਕਾਲੀ ਦਲ ਨਾਲ ਹੱਥ ਮਿਲਾਉਣਾ ਪਵੇਗਾ।