🔥 TRENDING ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜ... Golaghat Opens Special Court to Clear... चरही थाना के एसपी ने निरीक्षण के दौरान... Tripura CID Arrests Suspect in Assam 1... Delhi Police Arrest 22 in Multi-State... बिलासपुर के जी.टी.बी. कॉलेज में विधिक...
21 Nov 2026•
ગુજરાતી मराठी ਪੰਜਾਬੀ বাংলা
Religion

ਜਥੇਦਾਰ ਕੁਲਦੀਪ ਸਿੰਘ ਗੜਗੱਜ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

✍️ Reporter: Shamsher Singh 🗓 21 Nov 2026, 07:38 PM 👁 19
Share: 💬 WhatsApp 📘 Facebook 𝕏 Post

ਜਥੇਦਾਰ ਕੁਲਦੀਪ ਸਿੰਘ ਗੜਗੱਜ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਜਥੇਦਾਰ ਕੁਲਦੀਪ ਸਿੰਘ ਗੜਗੱਜ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
‎Saturday, Nov 21, 2026 ।
‎ਸੁਲਤਾਨਪੁਰ ਲੋਧੀ (ssm)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਧਾਰਮਿਕ ਸਰਗਰਮੀਆਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਸਰਬੱਤ ਦੇ ਭਲੇ, ਸੰਸਾਰ 'ਚ ਸੁੱਖ-ਸ਼ਾਂਤੀ ਅਤੇ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਆਗਾਮੀ ਪ੍ਰਕਾਸ਼ ਪੁਰਬ ਸਮਾਗਮਾਂ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਲਈ ਸਮੂਹ ਸਿੱਖ ਸੰਗਤ ਨੂੰ ਭਾਵਪੂਰਤ ਅਪੀਲ ਕੀਤੀ।
‎ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦੀ ਮਹਾਨਤਾ ਬਿਆਨ ਕਰਦੇ ਕਿਹਾ ਕਿ "ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ"। ਗੁਰੂ ਨਾਨਕ ਪਾਤਸ਼ਾਹ ਜੀ ਦਾ ਇਸ ਧਰਤੀ 'ਤੇ ਪ੍ਰਕਾਸ਼ ਮਨੁੱਖਤਾ ਲਈ ਉਹ ਮਹਾਨ ਵਰਦਾਨ ਸੀ, ਜਿਸ ਨੇ ਅਗਿਆਨਤਾ ਅਤੇ ਹਨ੍ਹੇਰੇ 'ਚ ਭਟਕ ਰਹੀ ਦੁਨੀਆ ਨੂੰ ਸੱਚ, ਗਿਆਨ, ਬਰਾਬਰੀ, ਸੇਵਾ ਅਤੇ ਸਰਬ ਸਾਂਝੀਵਾਲਤਾ ਦਾ ਰਾਹ ਵਿਖਾਇਆ। ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਰਾਏ ਭੋਇ ਦੀ ਤਲਵੰਡੀ ਵਿਖੇ ਹੋਇਆ ਅਤੇ ਉਨ੍ਹਾਂ ਨੇ ਆਪਣੀ ਸਮੁੱਚੀ ਜੀਵਨ ਯਾਤਰਾ ਰਾਹੀਂ ਮਨੁੱਖਤਾ ਨੂੰ ਉੱਚੀ-ਸੁੱਚੀ ਜੀਵਨ ਜਾਂਚ ਬਖ਼ਸ਼ੀ।
‎ਜਥੇਦਾਰ ਸਾਹਿਬ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਖਾਲਸਾ ਪੰਥ ਵੱਲੋਂ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 23 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਦਕਿ 24 ਅਤੇ 25 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸਮੁੱਚੀ ਸਿੱਖ ਸੰਗਤ, ਖ਼ਾਸ ਕਰਕੇ ਪੰਜਾਬ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਵਿੱਤਰ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸੰਗਤ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਸ੍ਰੀ ਹੱਟ ਸਾਹਿਬ ਅਤੇ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ। ਇਹ ਕੇਵਲ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਦਾ ਵੀ ਸੁਨਹਿਰੀ ਮੌਕਾ ਹੈ।
📲Get App