🔥 TRENDING AAP ਨੇ ਸ਼ਾਹਕੋਟ ਲਈ ਪਾਲਾ ਜਲਾਲਪੁਰੀਆ ਨੂੰ ਇ... ભાવનગર-સોમનાથ હાઇવે પર નાગેશ્રી નજીક બ... Yogi Adityanath Bids Emotional Farewel... Vijay Varma Captivated by Gangtok’s Sc... Sikkim CM Prem Singh Tamang Meets West... Gold Prices in Sikkim on Nov 21, 2026:...
21 Nov 2026•
ગુજરાતી मराठी ਪੰਜਾਬੀ বাংলা
Politics

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀ ਮੁਕੰਮਲ, ਕੁਝ ਹੀ ਦੇਰ 'ਚ ਹੋਵੇਗਾ ਸਸਕਾਰ

✍️ Reporter: Shamsher Singh 🗓 21 Nov 2026, 01:30 PM 👁 22
Share: 💬 WhatsApp 📘 Facebook 𝕏 Post

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀ ਮੁਕੰਮਲ, ਕੁਝ ਹੀ ਦੇਰ 'ਚ ਹੋਵੇਗਾ ਸਸਕਾਰ

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀ ਮੁਕੰਮਲ, ਕੁਝ ਹੀ ਦੇਰ 'ਚ ਹੋਵੇਗਾ ਸਸਕਾਰ
‎Saturday, Nov 21, 2026 ।
‎ਖਡੂਰ ਸਾਹਿਬ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਜਾਣਕਾਰੀ ਅਨੁਸਾਰ ਮਾਤਾ ਚਰਨ ਕੌਰ ਦਾ ਅੱਜ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੈੜਾ ਵਿਖੇ ਕੀਤਾ ਜਾਵੇਗਾ। ਇਸ ਮੌਕੇ ਭਾਰੀ ਗਿਣਤੀ ’ਚ ਇਕੱਠ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ।
‎ਦੱਸਿਆ ਜਾ ਰਿਹਾ ਹੈ ਕਿ 12 ਵਜੇ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੈੜਾ ਵਿਖੇ ਪਹੁੰਚ ਚੁੱਕੇ ਹਨ। ਇਸ ਦੌਰਾਨ ਅੰਤਿਮ ਅਰਦਾਸ ਅਤੇ ਸੰਸਕਾਰ ਦੀ ਰਸਮ ਅਦਾ ਕੀਤੀ ਜਾਵੇਗੀ। ਪਿੰਡ 'ਚ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
‎
‎ਇਸੇ ਸਬੰਧ ’ਚ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਵੱਲੋਂ ਪਿੰਡ ਜੱਲੂਪੁਰ ਖੈੜਾ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਸਮਾਗਮ ਨੂੰ ਮੱਦੇਨਜ਼ਰ ਰੱਖਦਿਆਂ ਪਿੰਡ ਜੱਲੂਪੁਰ ’ਚ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ’ਚ ਨਹੀਂ ਲੈਣ ਦਿੱਤਾ ਜਾਵੇਗਾ
📲Get App