Politics
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਐਲਾਨ

Monday, Nov 23, 2026 ।
ਚੰਡੀਗੜ੍ਹ : ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਚੋਣਾਂ ਲਈ ਇਸ 16 ਮੈਂਬਰੀ ਕਮੇਟੀ ਵਿਚ ਪਾਰਟੀ ਦੇ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ, ਸਾਬਕਾ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਅਹਿਮ ਅਹੁਦਿਆਂ 'ਤੇ ਰਹੇ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਆਗੂਆਂ ਨੂੰ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਕਮੇਟੀ ਵਿਚ ਥਾਂ ਦਿੱਤੀ ਗਈ ਹੈ। ਐਲਾਨੀ ਗਈ ਚੋਣ ਕਮੇਟੀ ਵਿਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਚੇਅਰਮੈਨ ਵਜੋਂ ਸ਼ਾਮਿਲ ਕੀਤਾ ਗਿਆ ਹੈ, ਜਦਕਿ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਕਮੇਟੀ ਵਿਚ ਜਗ੍ਹਾ ਦਿੱਤੀ ਗਈ ਹੈ।
ਇਸੇ ਤਰ੍ਹਾਂ ਭਾਜਪਾ ਦੇ ਕੇਂਦਰੀ ਦਫ਼ਤਰ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਕਮੇਟੀ ਵਿਚ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ ਅਤੇ ਇੰਜੀਨੀਅਰ ਸ਼ਵੇਤ ਮਲਿਕ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੂ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਰਵਨੀਤ ਸਿੰਘ ਬਿੱਟੂ ਵੀ ਕਮੇਟੀ ਦਾ ਹਿੱਸਾ ਹੋਣਗੇ। ਇਸੇ ਤਰ੍ਹਾਂ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਵੀ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਵਿਚ ਭਾਜਪਾ ਦੇ ਕੌਮੀ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ, ਸੂਬਾ ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਡਾ. ਅਲਕਾ ਗੁਰਜਰ ਦੇ ਨਾਂ ਸ਼ਾਮਲ ਹਨ।