🔥 ट्रेंडिंग Anant Ambani Gestures to Shah Rukh Kha... राजगढ़ के सुनील प्रजापति की स्थानीय प्... महाराष्ट्र में आज के सोने के दाम: 22 क... मुंबई रेसकोर्स ड्रग केस में कोकेन, 12... यू.पी. सुपर टीईटी 2026 सिटी स्लिप अब य... उत्तर प्रदेश ने डेटा सेंटर नीति जारी,...
23 नव. 2026•
ગુજરાતી मराठी ਪੰਜਾਬੀ বাংলা
धर्म

ਜਾਹੋ-ਜਲਾਲ ਨਾਲ ਸਜਿਆ ਗੁ. ਸ੍ਰੀ ਸੰਤਘਾਟ ਤੋਂ ਨਗਰ ਕੀਰਤਨ, ਗੁਰਮਈ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ

✍️ रिपोर्टर: Shamsher Singh 🗓 23 नव. 2026, 05:03 PM 👁 15
शेयर करें: 💬 WhatsApp 📘 Facebook 𝕏 Post

ਜਾਹੋ-ਜਲਾਲ ਨਾਲ ਸਜਿਆ ਗੁ. ਸ੍ਰੀ ਸੰਤਘਾਟ ਤੋਂ ਨਗਰ ਕੀਰਤਨ, ਗੁਰਮਈ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ

ਜਾਹੋ-ਜਲਾਲ ਨਾਲ ਸਜਿਆ ਗੁ. ਸ੍ਰੀ ਸੰਤਘਾਟ ਤੋਂ ਨਗਰ ਕੀਰਤਨ, ਗੁਰਮਈ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ
‎Monday, Nov 23, 2026।
‎ਸੁਲਤਾਨਪੁਰ ਲੋਧੀ ( shamsher singh need24)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਆਪਣੇ ਸਿਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਾਵਨ ਸਰੂਪ ਚੁੱਕ ਕੇ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਅਰਦਾਸ 'ਚ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਨਤਮਸਤਕ ਹੋ ਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਗੁਰਮਈ ਰੰਗ 'ਚ ਰੰਗਿਆ ਹੋਇਆ ਸੀ ਅਤੇ ਸੰਗਤਾਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਦੇ ਜਾਪ ਨਾਲ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਦੀ ਮੌਜੂਦਗੀ ਨੇ ਸਮੁੱਚੇ ਸਮਾਗਮ ਨੂੰ ਧਾਰਮਿਕ ਰੰਗਤ ਬਖ਼ਸ਼ੀ।
‎ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸਿਰਫ਼ ਇਕ ਧਾਰਮਿਕ ਸਮਾਗਮ ਤੱਕ ਸੀਮਤ ਨਹੀਂ, ਸਗੋਂ ਇਹ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਸਰਬੱਤ ਦੇ ਭਲੇ, ਆਪਸੀ ਪਿਆਰ, ਬਰਾਬਰਤਾ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸਿਧਾਂਤਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਂਦੇ ਸਮਾਜ 'ਚ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ
📲Get App