धर्म
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Monday, Nov 23, 2026 ।
ਅੰਮ੍ਰਿਤਸਰ(ssm)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ, ਯੁਵਰਾਜ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ ਭੋਮਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।