🔥 TRENDING राष्ट्रीय क्रिकेट में हनुमानगढ़ की बेट... जालौर में माजीसा मंदिर के वार्षिक मेला... ਪਾਤੜਾਂ-ਸਮਾਣਾ ਰੋਡ 'ਤੇ ਵਾਪਰਿਆ ਭਿਆਨਕ ਸੜਕ... Gujarat Expands E-Detection System at... Supreme Court Upholds Karnataka Bike T... అదిలాబాద్ ప్రజావాణిలో ఓ వ్యక్తి ఆత్మహత...
23 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ

✍️ Reporter: Shamsher Singh 🗓 23 Nov 2026, 01:44 PM 👁 15
Share: 💬 WhatsApp 📘 Facebook 𝕏 Post

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ
‎Monday, Nov 23, 2026 ।
‎
‎ਪਟਿਆਲਾ : ਪਟਿਆਲਾ ਦੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਮਦਨਲਾਲ ਜਲਾਲਪੁਰ ਦੀ ਕਾਂਗਰਸ ਵਿਚ ਵਾਪਸੀ ਹੋ ਗਈ ਹੈ। ਦਰਅਸਲ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਧਾਨ ਰਹਿੰਦੇ ਸਮੇਂ ਉਨ੍ਹਾਂ ਨੂੰ 3 ਸਾਲ ਲਈ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਸੀ। ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਹੈਨਰੀ ਵਲੋਂ ਜਾਰੀ ਕਾਰਵਾਈ ਵਿਚ, ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸੀਨੀਅਰ ਆਗੂਆਂ ਵਿਰੁੱਧ ਬਿਆਨਬਾਜ਼ੀ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 9 ਜੁਲਾਈ ਨੂੰ ਉਨ੍ਹਾਂ ਦੇ ਜਵਾਬ ਨੂੰ ਅਸੰਤੁਸ਼ਟੀਜਨਕ ਮੰਨਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਸੀ।
‎
‎ਕੁੱਝ ਮਹੀਨਿਆਂ ਬਾਅਦ ਮਦਨਲਾਲ ਜਲਾਲਪੁਰ ਦੀ ਕਾਂਗਰਸ ਵਿਚ ਵਾਪਸੀ ਹੋ ਗਈ ਹੈ। ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਜਲਾਲਪੁਰ ਦਾ ਮੁੜ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਹੈ। ਦੱਸ ਦਈਏ ਕਿ ਜਲਾਲਪੁਰ ਨੂੰ ਅਗਸਤ 2026 ਵਿਚ ਪਾਰਟੀ ਵਿਚੋਂ ਮੁਅੱਤਲ ਕੀਤਾ ਗਿਆ ਸੀ। ਕੱਲ੍ਹ (22 ਨਵੰਬਰ) ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਮਿਲਣ ਲਈ ਪਹੁੰਚੇ ਸਨ। ਹੁਣ ਜਲਾਲਪੁਰ ਦੀ ਮੁੜ ਕਾਂਗਰਸ ਵਿਚ ਵਾਪਸੀ ਹੋ ਗਈ ਹੈ ਅਤੇ ਪਰਗਟ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।
📲Get App