🔥 TRENDING ಕ್ಲಸ್ಟರ್ ಕಿಚನ್ ಸೆಂಟರ್‌ ಸ್ಥಾಪಿಸುವುದಿಲ್ಲ... SGPC ਪ੍ਰਧਾਨ ਹਰਜਿੰਦਰ ਧਾਮੀ ਦੀ ਮੰਗ, ਕਰਤਾਰ... એક તરફ નાગરિકો ગટર અને ગંદા પાણીની ગંભ... गुमशुदा मनीष कुमार झा सकुशल घर लौटे, अ... Gold ''ਚ ਮਿਲਾਵਟ ਕਾਰਨ ਮਚਿਆ ਹੜਕੰਪ, Hallm... রাজ্যে ১০,১৪৬টি পদে নিয়োগের প্রস্তাবে...
23 Nov 2026•
ગુજરાતી मराठी ਪੰਜਾਬੀ বাংলা
Politics

ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ

✍️ Reporter: Shamsher Singh 🗓 23 Nov 2026, 10:13 PM 👁 18
Share: 💬 WhatsApp 📘 Facebook 𝕏 Post

ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ
‎Monday, Nov 23, 2026 ।
‎ਮੋਹਾਲੀ (ਵੈੱਬ ਡੈਸਕ, need24) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਅਰਜ਼ੀ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਮਨਜ਼ੂਰੀ ਕਰ ਲਈ ਹੈ। ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਮਨਜ਼ੂਰ ਕੀਤੀ ਗਈ ਅਰਜ਼ੀ ਦੇ ਨਾਲ ਹੀ, ਬਿਕਰਮ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਵੀ ਸਾਫ਼ ਹੋ ਗਿਆ ਹੈ।
‎
‎ਇਥੇ ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੀ ਅਰਜ਼ੀ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਵਿਦੇਸ਼ ਯਾਤਰਾ ਸਬੰਧੀ ਪੂਰੇ ਵੇਰਵੇ ਨਹੀਂ ਦਿੱਤੇ ਹਨ। ਇਸ ਮਗਰੋਂ ਅਦਾਲਤ ਨੇ ਅਗਲੀ ਸੁਣਵਾਈ ਲਈ 23 ਨਵੰਬਰ ਯਾਨੀ ਕਿ ਅੱਜ ਲਈ ਨਿਰਧਾਰਤ ਕੀਤੀ ਸੀ। ਅੱਜ ਸੁਣਵਾਈ ਤੋਂ ਬਾਅਦ ਦੋਵਾਂ ਪੱਖਾਂ ਦੀ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਮਜੀਠੀਆ ਨੂੰ ਵਿਦੇਸ਼ ਜਾਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
📲Get App