🔥 TRENDING PVR INOX Poised for Strong Q3 Growth w... ಶಿಕ್ಷಕರ ದೈನಂದಿನ ಬೋಧನಾ ಒತ್ತಡವನ್ನು ನಿವಾರ... Gumla District Launches Jharkhand’s Fi... Jharkhand’s legacy intertwined with Bi... Fire erupts at Union Bank ATM near New... Kerala High Court lifts suspension of...
23 Nov 2026•
ગુજરાતી मराठी ਪੰਜਾਬੀ বাংলা

ਪਿੰਡ ਘਰਿਆਲਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ -ਕਿਸਾਨਾਂ ਨੂੰ ਮਿੱਟੀ ਪਰਖ, ਨਦੀਨਾਂ ਦੀ ਰੋਕਥਾਮ, ਕਿਸਾਨ ਆਈ.ਡੀ ਅਤੇ ਕਣਕ ਦੀ ਫ਼ਸਲ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ

✍️ Reporter: Parkash singh 🗓 23 Nov 2026, 06:18 PM 👁 21
Share: 💬 WhatsApp 📘 Facebook 𝕏 Post
ਪੱਟੀ/ਤਰਨ ਤਾਰਨ, 23 ਨਵੰਬਰ :(ਪ੍ਰਕਾਸ਼ ਸਿੰਘ)
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਤਮਾ ਸਕੀਮ ਤਹਿਤ ਬਲਾਕ ਪੱਟੀ ਦੇ ਪਿੰਡ ਘਰਿਆਲਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮੁਖੀ ਡਾ. ਪਰਵਿੰਦਰ ਸਿੰਘ, ਡਾ. ਪਰਮਿੰਦਰ ਕੌਰ ਅਤੇ ਡਾ. ਹਰਮਨਦੀਪ ਕੌਰ ਏ.ਡੀ.ਓ, ਡਾ. ਪਰਮਿੰਦਰ ਕੌਰ ਏ.ਡੀ,.ਓ,ਸਰਕਲ ਅਫਸਰ ਹਰਕੀਰਤ ਸਿੰਘ ਏ.ਈ.ਓ. ਅਤੇ ਦਇਆਪ੍ਰੀਤ ਸਿੰਘ ਏ.ਈ.ਓ ਨੇ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਵਿਸ਼ਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਮਾਹਿਰਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਪਰਖ ਦੀ ਮਹੱਤਤਾ, ਮਿੱਟੀ ਦੀ ਸਿਹਤ ਅਨੁਸਾਰ ਖਾਦਾਂ ਦੀ ਸੁਚੱਜੀ ਵਰਤੋਂ, ਕਣਕ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ, ਕਣਕ ਵਿੱਚ ਮੈਗਨੀਜ, ਗੰਧਕ, ਜਿੰਕ ਸੂਖਮ ਤੱਤਾਂ ਦੀ ਘਾਟ ਦੀ ਪਹਿਚਾਣ ਅਤੇ ਰੋਕਥਾਮ, ਕਿਸਾਨ ਆਈ.ਡੀ. ਬਣਾਉਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਬਸਿਡੀ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਕਣਕ ਦੀ ਫ਼ਸਲ ਵਿੱਚ ਜਿਪਸਮ ਦੀ ਵਰਤੋਂ, ਇਸ ਦੀ ਲੋੜ ਅਤੇ ਸਹੀ ਸਮੇਂ ਤੇ ਤਰੀਕੇ ਬਾਰੇ ਵੀ ਤਕਨੀਕੀ ਜਾਣਕਾਰੀ ਦਿੱਤੀ ਗਈ।

ਅੰਤ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਖੇਤੀ ਤਕਨੀਕਾਂ ਅਪਣਾ ਕੇ ਖੇਤੀ ਲਾਗਤਾਂ ਘਟਾਉਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ। ਇਸ ਮੌਕੇ ਬਾਜਾ ਸਿੰਘ ਖੇਤੀ ਉਪ ਨਿਰੀਖਕ, ਨਿਸ਼ਾਨ ਸਿੰਘ ਖੇਤੀ ਉਪ ਨਿਰੀਖਕ, ਗੁਰਸਿਮਰਨ ਸਿੰਘ ਖੇਤੀ ਉਪ ਨਿਰੀਖਕ, ਰਣਜੀਤ ਸਿੰਘ ਖੇਤੀ ਉਪ ਨਿਰੀਖਕ, ਗੁਰਦੇਵ ਸਿੰਘ ਸਰਹਾਲੀ, ਗੁਰਦੇਵ ਸਿੰਘ ਮਾਣਕਪੁਰਾ ਖੇਤੀ ਸਹਾਇਕ ਤਕਨੀਕੀ ਪ੍ਰਬੰਧਕ, ਦਿਲਬਾਗ ਸਿੰਘ ਫੀਲਡ ਵਰਕਰ, ਫਤਿਹ ਸਿੰਘ ਫੀਲਡ ਵਰਕਰ, ਗੁਰਲਾਲ ਸਿੰਘ ਫੀਲਡ ਵਰਕਰ, ਸਰਪੰਚ ਸੁਖਦੇਵ ਸਿੰਘ, ਨਵਦੀਪ ਸਿੰਘ,ਬਲਦੇਵ ਸਿੰਘ ਸਰਪੰਚ, ਤਰਸੇਮ ਸਿੰਘ , ਚਾਨਣ ਸਿੰਘ, ਕਾਰਜ ਸਿੰਘ ਅਤੇ ਇਲਾਕੇ ਦੇ ਕਿਸਾਨਾਂ ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ।
📲Get App