🔥 TRENDING Police seize 17,390 bottles of illegal... STF Recovers 102 Cartridges and a Pist... Madhya Pradesh High Court Upholds Sent... Armed Goons Attack Tower Company Staff... Indore’s Futi Kothi junction sees vend... ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ...
24 Nov 2026•
ગુજરાતી मराठी ਪੰਜਾਬੀ বাংলা
Politics

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

✍️ Reporter: Shamsher Singh 🗓 24 Nov 2026, 04:49 PM 👁 29
Share: 💬 WhatsApp 📘 Facebook 𝕏 Post

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ
‎Tuesday, Nov 24, 2026 ।
‎ਨੈਸ਼ਨਲ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਖੇਤਰ 'ਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੇ ਝੰਡੇ ਹੇਠ ਮੁੜ ਇੱਕਜੁੱਟ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਵਿਖੇ ਕੀਤੀ ਗਈ ਇੱਕ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਇਤਿਹਾਸਕ ਗਠਜੋੜ ਦੀ ਪੁਸ਼ਟੀ ਕੀਤੀ।
‎ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਲਾਂਘੇ (ਕੋਰੀਡੋਰ) ਬਾਰੇ ਬੋਲਦਿਆਂ ਕਿਹਾ ਕਿ ਇਹ ਪਵਿੱਤਰ ਰਸਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਨਾਲ ਹੀ ਤਿਆਰ ਹੋਇਆ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਸਿੰਦੂਰ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਕਾਰਨਾਂ ਕਰ ਕੇ ਇਸ ਨੂੰ ਅਸਥਾਈ ਤੌਰ 'ਤੇ ਬੰਦ ਕੀਤਾ ਗਿਆ ਸੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਿਵੇਂ ਹੀ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਦਾ ਹੱਲ ਨਿਕਲ ਜਾਵੇਗਾ, ਇਸ ਲਾਂਘੇ ਨੂੰ ਪੂਰੇ ਸਤਿਕਾਰ ਨਾਲ ਦੁਬਾਰਾ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਨਾਜ਼ੁਕ ਮੁੱਦੇ 'ਤੇ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ।
‎'ਬੰਦੀ ਸਿੰਘਾਂ' ਦੇ ਮੁੱਦੇ 'ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਵਿਸ਼ੇ 'ਤੇ ਵੀ ਦੋਵੇਂ ਪਾਰਟੀਆਂ ਗੰਭੀਰਤਾ ਨਾਲ ਚਰਚਾ ਕਰਨਗੀਆਂ। ਉਨ੍ਹਾਂ ਮੰਨਿਆ ਕਿ ਦੋਹਾਂ ਧਿਰਾਂ ਦਾ ਆਪਣਾ-ਆਪਣਾ ਸਟੈਂਡ ਹੈ, ਪਰ ਮਿਲ ਕੇ ਇਸ ਦਾ ਕੋਈ ਸਾਰਥਕ ਅਤੇ ਯੋਗ ਰਸਤਾ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਮੁੱਦਿਆਂ 'ਤੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂਆਂ ਨੇ ਦੱਸਿਆ ਕਿ ਕਿਸਾਨੀ ਸਮੱਸਿਆਵਾਂ, ਪੰਜਾਬ ਦੇ ਆਰਥਿਕ ਵਿਕਾਸ ਅਤੇ ਰੋਜ਼ਗਾਰ ਲਈ ਇੱਕ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ।
📲Get App