🔥 TRENDING ભુજ શહેર મા આજે એક ગંભીર દુર્ઘટના બનતા... Sharp Curve in Pazhayangadi Bridge Ali... Kerala Lottery Sthree Sakthi SS-547: ₹... Irfan Pathan Justifies Jofra Boult’s R... KNRUHS Launches Second Phase of PG Med... Anantapur to Host Sub-Junior National...
24 Nov 2026•
ગુજરાતી मराठी ਪੰਜਾਬੀ বাংলা
Automobile

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਭਲਕੇ ਹੋਣ ਵਾਲੀ ਹੜਤਾਲ ਮੁਲਤਵੀ

✍️ Reporter: Shamsher Singh 🗓 24 Nov 2026, 09:10 PM 👁 22
Share: 💬 WhatsApp 📘 Facebook 𝕏 Post

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਭਲਕੇ ਹੋਣ ਵਾਲੀ ਹੜਤਾਲ ਮੁਲਤਵੀ

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਭਲਕੇ ਹੋਣ ਵਾਲੀ ਹੜਤਾਲ ਮੁਲਤਵੀ
‎Tuesday, Nov 24, 2026।
‎ਲੁਧਿਆਣਾ, (ssm): ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ 25 ਨਵੰਬਰ ਤੋਂ ਹੋਣ ਵਾਲੀ ਹੜਤਾਲ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਅਨੁਸਾਰ ਸੈਕਟਰੀ ਸਟੇਟ ਟਰਾਂਸਪੋਰਟ, ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਫੋਨ ''ਤੇ ਗੱਲਬਾਤ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
‎ਯੂਨੀਅਨ ਨੇ ਦੱਸਿਆ ਕਿ ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ 25 ਨਵੰਬਰ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ''ਤੇ ਨੰਬਰ ਅਲਾਟ ਕਰਕੇ ਐਗਰੀਮੈਂਟ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਮੰਗਾਂ ਦੇ ਹੱਲ ਲਈ 27 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ। ਯੂਨੀਅਨ ਵੱਲੋਂ ਕੱਲ ਦੁਪਹਿਰ ਤੱਕ ਵਿਭਾਗ ਦੇ ਫੈਸਲੇ ਦੀ ਉਡੀਕ ਕੀਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਨਿਰਧਾਰਤ ਸਮੇਂ ਤੱਕ ਮੰਗਾਂ ਦਾ ਹੱਲ ਨਾ ਹੋਇਆ ਤਾਂ ਤੁਰੰਤ ਅਗਲਾ ਸੰਘਰਸ਼ੀ ਫੈਸਲਾ ਲਿਆ ਜਾਵੇਗਾ
📲Get App