🔥 ट्रेंडिंग હિંમતનગર કરણપુરમાં મુખ્યમંત્રીએ 35 કરો... समाजवादी पार्टी ने अमरोहा से पांच बार... पुलिस के फर्जी लोगो से सजा हुआ निजी वा... 19 वर्षीय सूरज कुमार को गिरफ्तार, गढ़व... નડિયાદના સંતરામ મંદિરમાં દેવ દિવાળી: દ... महाराष्ट्र में गंभीर सूखा, जल संकट बढ़...
25 नव. 2026•
ગુજરાતી मराठी ਪੰਜਾਬੀ বাংলা

ਹਾਕੀ ਦੇ ਮੈਦਾਨ ’ਚ ਮੋਹਾਲੀ ਤੇ ਜਲੰਧਰ ਦਾ ਦਬਦਬਾ, ਰਾਜ ਪੱਧਰੀ ਮੁਕਾਬਲਿਆਂ ’ਚ ਜਿੱਤੇ ਖ਼ਿਤਾਬ

✍️ रिपोर्टर: Jiwan kumar 🗓 25 नव. 2026, 11:55 AM 👁 19
शेयर करें: 💬 WhatsApp 📘 Facebook 𝕏 Post

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਦੇ ਰਾਜ ਪੱਧਰੀ ਹਾਕੀ ਮੁਕਾਬਲਿਆਂ ਦੇ ਸੱਤਵੇਂ ਦਿਨ ਮੋਹਾਲੀ ਨੇ ਅੰਡਰ-17 ਅਤੇ ਜਲੰਧਰ ਨੇ ਅੰਡਰ-14 ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-21 ਵਿੱਚ ਬਠਿੰਡਾ ਨੇ ਮੋਗਾ ਨੂੰ 2-1 ਨਾਲ ਹਰਾਇਆ।

ਅੰਡਰ-17 ’ਚ ਮੋਹਾਲੀ ਅਤੇ ਅੰਡਰ-14 ’ਚ ਜਲੰਧਰ ਬਣਿਆ ਜੇਤੂ; ਅੰਡਰ-21 ’ਚ ਬਠਿੰਡਾ ਨੇ ਮੋਗਾ ਨੂੰ 2-1 ਨਾਲ ਹਰਾਇਆ

ਬਠਿੰਡਾ, 25 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਰਾਜ ਪੱਧਰੀ ਹਾਕੀ ਮੁਕਾਬਲੇ ਬਠਿੰਡਾ ਦੀ ਹਾਕੀ ਟਰਫ਼ ਅਤੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਪੂਰੇ ਜੋਸ਼ ਨਾਲ ਜਾਰੀ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੇ ਸੱਤਵੇਂ ਦਿਨ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਮੋਗਾ ਨੇ ਗੁਰਦਾਸਪੁਰ ਨੂੰ 1-0 ਨਾਲ ਹਰਾਇਆ, ਜਦਕਿ ਮੋਹਾਲੀ ਨੇ ਅੰਮ੍ਰਿਤਸਰ ਨੂੰ 3-1 ਨਾਲ ਮਾਤ ਦਿੱਤੀ। ਇਸ ਵਰਗ ਵਿੱਚ ਮੋਹਾਲੀ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ, ਮੋਗਾ ਨੇ ਤੀਜਾ ਅਤੇ ਗੁਰਦਾਸਪੁਰ ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਦੌਰਾਨ ਸੰਗਤ ਸਿੰਘ ਨੂੰ ਬੈਸਟ ਪਲੇਅਰ ਚੁਣਿਆ ਗਿਆ।
ਅੰਡਰ-14 ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੰਮ੍ਰਿਤਸਰ ਦੂਜੇ, ਮੋਹਾਲੀ ਤੀਜੇ ਅਤੇ ਸ਼ਹੀਦ ਭਗਤ ਸਿੰਘ ਨਗਰ ਚੌਥੇ ਸਥਾਨ ’ਤੇ ਰਿਹਾ।
ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਮਾਨਸਾ ਨੇ ਪਟਿਆਲਾ ਨੂੰ 1-0 ਨਾਲ ਹਰਾਇਆ। ਬਠਿੰਡਾ ਨੇ ਮੋਗਾ ਨੂੰ 2-1 ਨਾਲ ਮਾਤ ਦਿੱਤੀ, ਜਦਕਿ ਰੋਪੜ ਨੇ ਮਾਨਸਾ ਨੂੰ 4-0 ਨਾਲ ਹਰਾਇਆ। ਹੋਰ ਮੁਕਾਬਲਿਆਂ ਵਿੱਚ ਸੰਗਰੂਰ ਨੇ ਐਸ.ਬੀ.ਐਸ. ਨਗਰ ਨੂੰ 3-2 ਨਾਲ ਅਤੇ ਅੰਮ੍ਰਿਤਸਰ ਨੇ ਸੰਗਰੂਰ ਨੂੰ 2-1 ਨਾਲ ਹਰਾਇਆ।
ਅੰਡਰ-31 ਤੋਂ 40 ਸਾਲ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਬਠਿੰਡਾ ਨੂੰ 1-0 ਨਾਲ, ਮੋਗਾ ਨੇ ਫਰੀਦਕੋਟ ਨੂੰ 2-0 ਨਾਲ ਅਤੇ ਸੰਗਰੂਰ ਨੇ ਮਾਨਸਾ ਨੂੰ 3-2 ਨਾਲ ਹਰਾਇਆ।
ਇਸ ਮੌਕੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਨਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅੰਡਰ-17 ਲੜਕਿਆਂ ਦੀ ਮੈਡਲ ਸੈਰੇਮਨੀ ਕਰਵਾਈ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਨਮਾਨ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ।
ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਅਜਿਹੇ ਮੁਕਾਬਲੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤੀ ਦੇਣ ਵਿੱਚ ਸਹਾਇਕ ਹੋਣਗੇ।
ਮੁਕਾਬਲਿਆਂ ਦੌਰਾਨ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਵੱਲੋਂ ਖਿਡਾਰੀਆਂ ਲਈ ਲੋੜੀਂਦੀਆਂ ਖੇਡ ਸਹੂਲਤਾਂ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ।
📲Get App