कृषि
ਸਤਲੁਜ ਦੀ ਮਾਰ ਤੋਂ ਅੱਕੇ ਕਿਸਾਨ ਸੜਕਾਂ 'ਤੇ ਉਤਰੇ..! ਦਰਿਆ ਨੂੰ ਨਹਿਰੀ ਰੂਪ ਦੇਣ ਅਤੇ ਢੁੱਕਵੇਂ ਮੁਆਵਜ਼ੇ ਦੀ ਕੀਤੀ ਜ਼ੋਰਦਾਰ ਮੰਗ

ਤਰਨਤਾਰਨ/ਹਰੀਕੇ 25 ਨਵੰਬਰ, 2026: ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਕਸਬਾ ਹਰੀਕੇ ਤੋਂ ਅੱਜ 'ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ' ਵੱਲੋਂ ਆਪਣੀਆਂ ਹੱਕੀ ਅਤੇ ਚਿਰੋਕਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਕਸਬਾ ਹਰੀਕੇ ਤੋਂ ਸ਼ੁਰੂ ਹੋ ਕੇ ਮੱਖੂ ਸਟੇਡੀਅਮ ਤੱਕ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਆਗੂਆਂ ਨੇ ਸ਼ਮੂਲੀਅਤ ਕਰਕੇ ਸਰਕਾਰਾਂ ਅਤੇ ਸਿਆਸੀ ਧਿਰਾਂ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਨੂੰ ਹਰ ਸਾਲ ਦਰਿਆਈ ਪਾਣੀ ਦੀ ਭਾਰੀ ਮਾਰ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਦਿਨਾਂ ਵਿੱਚ ਹੜ੍ਹਾਂ ਵਰਗੀ ਭਿਆਨਕ ਸਥਿਤੀ ਬਣਨ ਕਾਰਨ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ। ਇਸ ਕੁਦਰਤੀ ਆਫ਼ਤ ਅਤੇ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਕਈ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਸਤਲੁਜ ਦਰਿਆ ਦੀ ਭੇਟ ਚੜ੍ਹ ਕੇ ਪਾਣੀ ਵਿੱਚ ਸਮਾ ਗਈਆਂ ਹਨ, ਇੱਥੋਂ ਤੱਕ ਕਿ ਕਈ ਗਰੀਬ ਪਰਿਵਾਰਾਂ ਦੇ ਘਰ-ਬਾਰ ਵੀ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਚੁੱਕੇ ਹਨ।
ਕਿਸਾਨ ਆਗੂਆਂ ਨੇ ਆਪਣੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਸਭ ਤੋਂ ਪਹਿਲੀ ਅਤੇ ਪ੍ਰਮੁੱਖ ਮੰਗ ਇਹ ਹੈ ਕਿ ਸਤਲੁਜ ਦਰਿਆ ਨੂੰ ਪੱਕੇ ਤੌਰ 'ਤੇ ਨਹਿਰੀ ਰੂਪ ਦਿੱਤਾ ਜਾਵੇ ਅਤੇ ਇਸ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਹਰ ਸਾਲ ਆਉਣ ਵਾਲੇ ਹੜ੍ਹਾਂ ਦੀ ਮਾਰ ਤੋਂ ਇਲਾਕੇ ਦੇ ਪਿੰਡਾਂ ਅਤੇ ਜ਼ਮੀਨਾਂ ਨੂੰ ਬਚਾਇਆ ਜਾ ਸਕੇ।