Education
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ

ਚੰਡੀਗੜ੍ਹ, 25 ਨਵੰਬਰ 2026: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਵਾਅਗਵਾਈ ਹੇਠ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਸਪਲਾਈ ਕੀਤੇ ਜਾ ਰਹੇ ਘਟੀਆ ਕੁਆਲਟੀ ਦੇ ਰਾਸ਼ਨ ਦੀ ਸਪਲਾਈ ਬੰਦ ਕਰਨ ਦੇ ਮੁੱਦੇ ਮੁੱਖ ਤੌਰ ’ਤੇ ਉਠਾਏ ਗਏ।
ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਿਠਾਏ ਜਾ ਰਹੇ ਤਿੰਨ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਵਾਪਸ ਆਂਗਣਵਾੜੀ ਕੇਂਦਰਾਂ ਵਿੱਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ।