🔥 TRENDING बुंडी के नैनवा में रिपोर्ट दर्ज कैलाशचंद चौधरी को फागी पंचायत समिति के... दादर पीजी कॉलेज में छात्रों का आमरण अन... उजनी वाचवा, शेतकरी वाचवा: भीमानगर चौका... 27 નવેમ્બર આંતરાષ્ટ્રીય બાળ લગ્ન વિરો... બનાસકાંઠાના ડીસામાં એલ.સી.બી. દ્વારા જ...
27 Nov 2026•
ગુજરાતી मराठी ਪੰਜਾਬੀ বাংলা

*ਸਿਵਲ ਡਿਫੈਂਸ ਵੱਲੋਂ ਤਰਨ ਤਾਰਨ ਵਿਖੇ ਕੀਤੀ ਗਈ ਬਲੈਕਆਊਟ ਮੌਕ ਡਰਿੱਲ*

✍️ Reporter: Parkash singh 🗓 27 Nov 2026, 09:11 PM 👁 31
Watch on: ▶️ YouTube
Share: 💬 WhatsApp 📘 Facebook 𝕏 Post

ਸਾਇਰਨ ਵੱਜਦਿਆਂ ਹੀ ਸਮੁੱਚਾ ਐਸ.ਡੀ.ਐਮ ਕੰਪਲੈਕਸ ਹਨੇਰੇ 'ਚ ਡੁੱਬਿਆ

ਤਰਨ ਤਾਰਨ, 27 ਨਵੰਬਰ : (ਪ੍ਰਕਾਸ਼ ਸਿੰਘ ਜੌਹਲ)
ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਰਾਤ 8 ਵਜੇ ਐਸ.ਡੀ.ਐਮ ਕੰਪਲੈਕਸ ਤਰਨ ਤਾਰਨ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਕਰਵਾਈ ਗਈ। ਇਹ ਮੌਕ ਡਰਿੱਲ ਕਿਸੇ ਵੀ ਸੰਭਾਵੀ ਹਵਾਈ ਹਮਲੇ ਮੌਕੇ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਗਈ।

ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀਆਂ ਹਦਾਇਤਾਂ ਤਹਿਤ ਕਰਵਾਈ ਗਈ ਇਹ ਮੌਕ ਡਰਿੱਲ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਈ, ਜੋ ਸਾਇਰਨ ਰਾਹੀਂ ਦਿੱਤਾ ਗਿਆ। ਇਸ ਮੌਕ ਡਰਿੱਲ ਦੌਰਾਨ ਬਿਜਲੀ ਵਿਭਾਗ ਵੱਲੋਂ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ। ਕਰੀਬ 15 ਮਿੰਟ ਦੇ ਇਸ ਬਲੈਕਆਊਟ ਦੌਰਾਨ ਨਿਰਧਾਰਤ ਖੇਤਰ ਵਿਚ ਸਾਰੀਆਂ ਬੱਤੀਆਂ ਬੰਦ ਕਰ ਦਿੱਤੀਆਂ ਗਈਆਂ ਅਤੇ ਸਮੁੱਚੇ ਐਸ.ਡੀ.ਐਮ ਕੰਪਲੈਕਸ ਵਿਚ ਘੁੱਪ ਹਨੇਰਾ ਛਾ ਗਿਆ

ਮੌਕ ਡਰਿੱਲ ਸਮਾਪਤ ਹੋਣ ਉਪਰੰਤ “ਆਲ ਕਲੀਅਰ” ਸਿਗਨਲ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਦਿੱਤਾ ਗਿਆ, ਜੋ ਇਸ ਡਰਿੱਲ ਦੇ ਖ਼ਤਮ ਹੋਣ ਦਾ ਸੰਕੇਤ ਸੀ।

ਇਸ ਮੌਕ ਅਭਿਆਸ ਦੌਰਾਨ ਅੱਗ ਬੁਝਾਊ ਕਾਰਵਾਈ, ਬਚਾਅ ਅਤੇ ਰਾਹਤ ਕਾਰਜ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜ਼ਖਮੀਆਂ ਦੀ ਢੁਆਈ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਵਾਂ ਦੀ ਪ੍ਰਤੀਕਾਤਮਕ ਰਿਹਰਸਲ ਕੀਤੀ ਗਈ।

ਨਾਇਬ ਤਹਿਸੀਲਦਾਰ ਤਰਨ ਤਾਰਨ ਨਿਰਮਲ ਸਿੰਘ ਨੇ ਇਸ ਮੌਕੇ ਦੱਸਿਆ ਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇਕ ਰੁਟੀਨ ਡਰਿੱਲ ਸੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿਚ ਮੌਕ ਡਰਿੱਲ ਹਰੇਕ ਸਾਲ ਦੇ ਅਪ੍ਰੈਲ ਅਤੇ ਨਵੰਬਰ ਦੇ ਮਹੀਨੇ ਵਿਚ ਕਰਵਾਈ ਜਾਇਆ ਕਰੇਗੀ। ਇਸ ਮੌਕੇ ਇੰਸਪੈਕਟਰ ਸਿਵਲ ਡਿਫੈਂਸ ਮਨਜੀਤ ਸਿੰਘ, ਸਬ ਇੰਸਪੈਕਟਰ ਸਿਵਲ ਡਿਫੈਂਸ ਚਰਨਜੀਤ ਸਿੰਘ ਤੋਂ ਇਲਾਵਾ ਵਲੰਟੀਅਰ, ਸਿਵਲ ਡਿਫੈਂਸ ਦੇ ਕਰਮਚਾਰੀ, ਸਿਹਤ ਵਿਭਾਗ ਦੇ ਕਰਮਚਾਰੀ ਅਤੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
📲Get App