🔥 TRENDING Maharashtra Issues 1.44 Crore Farmer I... Maharashtra Inaugurates Fifth Model Su... Maharashtra’s Rabi Sowing Stalls at 15... Sikkim Arts and Literature Festival La... बलिया परिवहन मंत्री दयाशंकर सिंह के खि... Family drags 19-year-old hockey player...
27 Nov 2026•
ગુજરાતી मराठी ਪੰਜਾਬੀ বাংলা

ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ: ਐਸ.ਡੀ.ਐਮ. ਮਾਵੀ

✍️ Reporter: Jiwan kumar 🗓 27 Nov 2026, 06:36 PM 👁 27
Share: 💬 WhatsApp 📘 Facebook 𝕏 Post

ਬਠਿੰਡਾ ਵਿੱਚ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਵਿਦਿਆਰਥਣਾਂ ਨੂੰ ਬਾਲ ਵਿਆਹ ਦੇ ਨੁਕਸਾਨਾਂ, ਕਾਨੂੰਨੀ ਪ੍ਰਬੰਧਾਂ ਅਤੇ ਹੈਲਪਲਾਈਨ 1098 ਬਾਰੇ ਜਾਗਰੂਕ ਕੀਤਾ ਗਿਆ। ਐਸ.ਡੀ.ਐਮ. ਨੇ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਸਾਰਿਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।

ਵਿਦਿਆਰਥਣਾਂ ਨੂੰ ਬਾਲ ਵਿਆਹ ਰੋਕੂ ਕਾਨੂੰਨ ਅਤੇ ਚਾਈਲਡ ਹੈਲਪਲਾਈਨ 1098 ਬਾਰੇ ਕੀਤਾ ਜਾਗਰੂਕ
ਬਠਿੰਡਾ, 27 ਨਵੰਬਰ (ਜੀਵਨ ਬਾਂਸਲ): ਭਾਰਤ ਸਰਕਾਰ ਦੀ ਮੁਹਿੰਮ ‘ਬਾਲ ਵਿਆਹ ਮੁਕਤ ਭਾਰਤ’ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਬਠਿੰਡਾ ਵੱਲੋਂ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਬਾਲ ਵਿਆਹ ਰੋਕੂ ਕਾਨੂੰਨ ਅਤੇ ਇਸ ਦੇ ਬੱਚਿਆਂ ਦੇ ਜੀਵਨ, ਸਿੱਖਿਆ ਤੇ ਭਵਿੱਖ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਐਸ.ਡੀ.ਐਮ. ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੋਹਿਬਿਸ਼ਨ ਆਫ ਚਾਈਲਡ ਮੈਰਿਜ ਐਕਟ, 2006 ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਾਲ ਵਿਆਹ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ, ਉੱਚੇ ਟੀਚੇ ਮਿੱਥਣ ਅਤੇ ਆਪਣਾ ਭਵਿੱਖ ਉੱਜਵਲ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਠਿੰਡਾ ਸ੍ਰੀਮਤੀ ਊਸ਼ਾ ਰਾਣੀ ਨੇ ਵਿਦਿਆਰਥਣਾਂ ਨੂੰ ਬਾਲ ਵਿਆਹ ਵਿਰੁੱਧ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਬਾਲ ਵਿਆਹ ਬੱਚਿਆਂ ਦੇ ਬਚਪਨ, ਸਿੱਖਿਆ, ਸਿਹਤ ਅਤੇ ਸੁਨਹਿਰੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਾਗਰੂਕ ਹੋਣ ਅਤੇ ਇਸ ਦੀ ਰੋਕਥਾਮ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਜੇਕਰ ਕਿਸੇ ਦੇ ਧਿਆਨ ਵਿੱਚ ਬਾਲ ਵਿਆਹ ਦਾ ਮਾਮਲਾ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ।
📲Get App