🔥 TRENDING Sikkim Tourism: Unveiling a Picture-Pe... निजी अस्पताल, लैब व डॉक्टरों के लिए डि... Northern Frontier Railway Expands Elec... 13th ITBP Battalion Marks 65th Foundat... Mizoram to Recruit 100 Primary Teacher... રાપર પોલીસની મોટી કાર્યવાહી: સ્કોર્પિય...
24 Oct 2026•
ગુજરાતી मराठी ਪੰਜਾਬੀ বাংলা
Crime

ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ

✍️ Reporter: Shamsher Singh 🗓 24 Oct 2026, 07:35 PM 👁 16
Share: 💬 WhatsApp 📘 Facebook 𝕏 Post

ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
‎Saturday, Oct 24, 2026 ।
‎ਚੰਡੀਗੜ੍ਹ: ਮਾਈਨਿੰਗ ਵਿਭਾਗ ਨੇ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿਚ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇਕ ਪੋਕਲੇਨ ਮਸ਼ੀਨ ਅਤੇ ਇਕ ਟਿੱਪਰ ਨੂੰ ਜ਼ਬਤ ਕੀਤਾ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿਚ ਸ਼ਾਮਲ ਇਕ ਵਿਅਕਤੀ ਨੂੰ ਵੀ ਮੌਕੇ ’ਤੇ ਕਾਬੂ ਕੀਤਾ ਗਿਆ ਹੈ।
‎ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
‎
‎ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਛਾਪੇਮਾਰੀ ਖਾਸ ਤੌਰ ’ਤੇ ਖਣਿਜਾਂ ਦੇ ਨਾਜਾਇਜ਼ ਖਣਨ ਨੂੰ ਰੋਕਣ ਅਤੇ ਮਾਈਨਿੰਗ ਕਾਰਜਾਂ ਵਿਚ ਭਾਰੀ ਮਸ਼ੀਨਰੀ ਦੀ ਅਣਅਧਿਕਾਰਤ ਵਰਤੋਂ ਦੀ ਜਾਂਚ ਕਰਨ ਲਈ ਕੀਤੀ ਗਈ। ਮੌਕੇ ਤੋਂ ਜ਼ਬਤ ਕੀਤੀ ਮਸ਼ੀਨਰੀ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਵਿਭਾਗ ਦੀ ਉਕਤ ਕਾਰਵਾਈ ਦੀ ਸਫ਼ਲਤਾ ਦਾ ਪ੍ਰਮਾਣ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਸਬੰਧਤ ਵਿਅਕਤੀ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਰੰਭੀ ਗਈ ਹੈ।
‎
‎ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ, ‘‘ਵਿਭਾਗ ਨਾਜਾਇਜ਼ ਮਾਈਨਿੰਗ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਦੇ ਨਾਲ-ਨਾਲ ਕੀਮਤੀ ਖਣਿਜ ਸਰੋਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
📲Get App