धर्म
SGPC ਪ੍ਰਧਾਨ ਹਰਜਿੰਦਰ ਧਾਮੀ ਦੀ ਮੰਗ, ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਪਾਸਪੋਰਟ ਦੀ ਸ਼ਰਤ ਕੀਤੀ ਜਾਵੇ ਖ਼ਤਮ

Monday, Nov 23, 2026 ।
ਸੁਲਤਾਨਪੁਰ ਲੋਧੀ (need 24)- ਕੇਂਦਰ ਸਰਕਾਰ ਨੂੰ ਤੁਰੰਤ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦੀ ਆਰੰਭਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਚੋਣ ਸਮੇਂ ਜਨਰਲ ਹਾਊਸ 'ਚ ਉਨ੍ਹਾਂ ਵੱਲੋਂ ਪਹਿਲਾਂ ਹੀ ਇਸ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਲਈ ਬੰਦ ਕੀਤੇ ਲਾਂਘੇ ਨੂੰ ਤੁਰੰਤ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਹ ਕੇਂਦਰ ਸਰਕਾਰ ਪਾਸੋਂ ਵੀ ਇਸ ਸਬੰਧੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣ ਦੇ ਨਾਲ-ਨਾਲ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਗੁਰਦੁਆਰਾ ਸਾਹਿਬ ਵਿਖੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕੇ ਅਤੇ ਇਸ ਸਬੰਧੀ ਤੁਰੰਤ ਫ਼ੈਸਲਾ ਲਏ ਜਾਣ ਦੀ ਲੋੜ ਹੈ