🔥 TRENDING रक्षा मंत्री राजनाथ सिंह गोवा पहुंचे,... નેપાળના રાસુવા જિલ્લામાં અચાનક પૂરની અ... અમદાવાદ રેલવેમાં ભોજનની બેદરકારી માટે... ટોડિયા ગામમાં જંગલી કૂતરાઓ દ્વારા 45 પ... YouTuber Who Covered Ram Mandir Donati... CBCID Report Confirms Tamil Nadu Polic...
26 Aug 2026
ગુજરાતી मराठी ਪੰਜਾਬੀ বাংলা

ਜੂਡੋ ਵਿੱਚ ਦੇਸ਼ ਭਗਤ ਗਲੋਬਲ ਸਕੂਲ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ “ਜਿਲੵਾ ਪੱਧਰ ਤੇ 07 ਸੋਨੇ ਅਤੇ 02 ਕਾਂਸੀ ਦੇ ਤਮਗਿਆਂ ਨਾਲ ਸਕੂਲ ਦਾ ਨਾਮ ਕੀਤਾ ਰੌਸ਼ਨ” - ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ

✍️ Reporter: Paras Sharma 🗓 26 Aug 2026, 05:52 PM 👁 1
Share: 💬 WhatsApp 📘 Facebook 𝕏 Post

ਜੂਡੋ ਵਿੱਚ ਦੇਸ਼ ਭਗਤ ਗਲੋਬਲ ਸਕੂਲ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ “ਜਿਲੵਾ ਪੱਧਰ ਤੇ 07 ਸੋਨੇ ਅਤੇ 02 ਕਾਂਸੀ ਦੇ ਤਮਗਿਆਂ ਨਾਲ ਸਕੂਲ ਦਾ ਨਾਮ ਕੀਤਾ ਰੌਸ਼ਨ” - ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ

ਜੂਡੋ ਵਿੱਚ ਦੇਸ਼ ਭਗਤ ਗਲੋਬਲ ਸਕੂਲ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ

“ਜਿਲੵਾ ਪੱਧਰ ਤੇ 07 ਸੋਨੇ ਅਤੇ 02 ਕਾਂਸੀ ਦੇ ਤਮਗਿਆਂ ਨਾਲ ਸਕੂਲ ਦਾ ਨਾਮ ਕੀਤਾ ਰੌਸ਼ਨ” - ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ

ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਦੀਆਂ ਅੰਡਰ-14 ਵਰਗ ਦੀਆਂ ਵਿਦਿਆਰਥਣਾਂ ਨੇ ਜੂਡੋ ਦੇ ਜਿਲੵਾ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀਆਂ ਕੁੱਲ 09 ਵਿਦਿਆਰਥਣਾਂ ਨੇ ਮੁਕਾਬਲੇ ਵਿੱਚ ਭਾਗ ਲਿਆ, ਜਿਨ੍ਹਾਂ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 07 ਸੋਨੇ ਦੇ ਤਮਗੇ ਅਤੇ 02 ਕਾਂਸੀ ਦੇ ਤਮਗੇ ਜਿੱਤ ਕੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਅਤੇ ਰਾਜ ਪੱਧਰ ਤੇ ਸ਼ਮੂਲੀਅਤ ਕਰਨ ਲਈ ਆਪਣੀ ਜਗੵਾ ਪੱਕੀ ਕੀਤੀ।

ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਭਗਤ ਗਲੋਬਲ ਸਕੂਲ ਦੀਆਂ ਵਿਦਿਆਰਥਣਾਂ ਨੇ ਨਾ ਸਿਰਫ਼ ਆਪਣੇ ਸਕੂਲ ਦਾ ਮਾਣ ਵਧਾਇਆ, ਸਗੋਂ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਵੀ ਰੌਸ਼ਨ ਕੀਤਾ। ਹਰ ਇੱਕ ਖਿਡਾਰਨ ਨੇ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲੇ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਜੂਡੋ ਵਰਗੀ ਖੇਡ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮ-ਵਿਸ਼ਵਾਸ, ਇਕਾਗਰਤਾ, ਅਨੁਸ਼ਾਸਨ, ਸਬਰ, ਫੈਸਲਾ ਲੈਣ ਦੀ ਸਮਰੱਥਾ ਅਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਦੀ ਹਿੰਮਤ ਵੀ ਪੈਦਾ ਕਰਦੀ ਹੈ। ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਪ੍ਰਾਪਤ ਕੀਤੀ ਇਹ ਉਪਲਬਧੀ ਇਸ ਗੱਲ ਦਾ ਪ੍ਰਮਾਣ ਹੈ ਕਿ ਸਹੀ ਮਾਰਗਦਰਸ਼ਨ, ਲਗਨ ਅਤੇ ਨਿਰੰਤਰ ਅਭਿਆਸ ਨਾਲ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ।

ਸਕੂਲ ਪ੍ਰਬੰਧਨ ਵੱਲੋਂ ਇਸ ਸ਼ਾਨਦਾਰ ਜਿੱਤ 'ਤੇ ਹਰਸੀਰਤ ਕੌਰ, ਏੰਜਲ, ਹੁਸਨਪ੍ਰੀਤ ਕੌਰ, ਸਤਵੀਰ ਕੌਰ, ਕਸ਼ਿਸ਼, ਜੰਨਤ ਖਾਨ, ਹਰਮਨਪ੍ਰੀਤ ਕੌਰ, ਪਰਾਂਜਲ, ਅਤੇ ਵੰਸ਼ਕਾ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ 07 ਸੋਨੇ ਅਤੇ 02 ਕਾਂਸੀ ਦੇ ਤਮਗੇ ਜਿੱਤਣਾ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਪ੍ਰਬੰਧਨ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ।

ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜਿੱਤ ਲਈ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚ ਪੱਧਰ 'ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਨੇ ਵੀ ਵਿਦਿਆਰਥਣਾਂ ਦੀ ਇਸ ਉਪਲਬਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਧੀਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਮਾਜ ਲਈ ਵੀ ਪ੍ਰੇਰਣਾਦਾਇਕ ਹਨ। ਉਨ੍ਹਾਂ ਨੇ ਸਾਰੀਆਂ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।

ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਦੇਸ਼ ਭਗਤ ਗਲੋਬਲ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅੰਡਰ-14 ਜੂਡੋ ਵਿੱਚ 09 ਵਿਦਿਆਰਥਣਾਂ ਵੱਲੋਂ ਭਾਗ ਲੈ ਕੇ 07 ਸੋਨੇ ਅਤੇ 02 ਕਾਂਸੀ ਦੇ ਤਮਗੇ ਜਿੱਤਣਾ ਸਕੂਲ ਲਈ ਇੱਕ ਬੇਹੱਦ ਮਾਣਯੋਗ ਪ੍ਰਾਪਤੀ ਹੈ। ਉਨ੍ਹਾਂ ਨੇ ਖਿਡਾਰਨਾਂ ਦੀ ਸਖ਼ਤ ਮਿਹਨਤ, ਖੇਡ ਪ੍ਰਤੀ ਸਮਰਪਣ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਵੀ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਖੇਡਾਂ ਨਾਲ ਜੁੜੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।

ਸਕੂਲ ਪ੍ਰਬੰਧਨ ਨੇ ਉਮੀਦ ਜਤਾਈ ਕਿ ਇਹ ਹੋਣਹਾਰ ਖਿਡਾਰਨਾਂ ਆਉਣ ਵਾਲੇ ਸਮੇਂ ਵਿੱਚ ਵੀ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀਆਂ ਰਹਿਣਗੀਆਂ ਅਤੇ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਦੇਸ਼ ਭਗਤ ਗਲੋਬਲ ਸਕੂਲ ਦਾ ਨਾਮ ਹੋਰ ਉੱਚਾ ਕਰਨਗੀਆਂ।
📲Get App