🔥 TRENDING जोधपुर में महापौर चुनाव कल: कांग्रेस स... કડોદરા GIDC પોલીસે ગણેશ વિસર્જન પૂર્વે... Karnataka launches drive to attract Si... BJP appoints new in-charge for Karnata... Five Punjab Cooperative Sugar Mills Ho... Man Fatally Pelted with Stones Near Po...
24 Sep 2026
ગુજરાતી मराठी ਪੰਜਾਬੀ বাংলা
ਬਠਿੰਡਾ ਜ਼ਿਲ੍ਹੇ ’ਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ: ਡਿਪਟੀ ਕਮਿਸ਼ਨਰ
Agriculture

ਬਠਿੰਡਾ ਜ਼ਿਲ੍ਹੇ ’ਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ: ਡਿਪਟੀ ਕਮਿਸ਼ਨਰ

✍️ Reporter: Jiwan kumar 🗓 24 Sep 2026, 08:33 PM 👁 10
Share: 💬 WhatsApp 📘 Facebook 𝕏 Post

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਬਠਿੰਡਾ ਜ਼ਿਲ੍ਹੇ ਦੀਆਂ 201 ਮੰਡੀਆਂ ਵਿੱਚ ਖਰੀਦ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲਿਆਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ।

ਬਠਿੰਡਾ,ਜੀਵਨ ਬਾਂਸਲ 24 ਸਤੰਬਰ: ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੀਆਂ ਕੁੱਲ 201 ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਫ਼ਸਲ ਦੀ ਸਮੇਂ ਸਿਰ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ।

ਸ੍ਰੀ ਧੀਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਦੀ ਕਟਾਈ ਅਤੇ ਮੰਡੀ ਵਿੱਚ ਲਿਆਉਣ ਸਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਬਚਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਅਤੇ ਸੰਭਵ ਹੋਵੇ ਤਾਂ ਇਸ ਨੂੰ ਖੇਤ ਦੀ ਮਿੱਟੀ ਵਿੱਚ ਹੀ ਮਿਲਾਇਆ ਜਾਵੇ।

ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਤੋਂ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਵੀ ਯੋਗਦਾਨ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
📲Get App