🔥 ट्रेंडिंग Met Honble persident of the Jammu &Kas... નવા વર્ષના દિવસે કાગડાપીઠમાં જૂની અદાવ... వార్డులో పర్యటించి వివిధ సమస్యలను గుర్... Sakina itoo ugres j&Kashmir bank to Gr... अर्शदीप सिंह मुंबई इंडियंस से जुड़े: प... हार्डिक पांडे का पबकस में शामिल होने क...
10 नव. 2026•
ગુજરાતી मराठी ਪੰਜਾਬੀ বাংলা
राजनीति

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 12 ਨਵੰਬਰ ਲਈ ਹੋ ਗਿਆ ਐਲਾਨ

✍️ रिपोर्टर: Shamsher Singh 🗓 10 नव. 2026, 09:32 PM 👁 14
शेयर करें: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 12 ਨਵੰਬਰ ਲਈ ਹੋ ਗਿਆ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 12 ਨਵੰਬਰ ਲਈ ਹੋ ਗਿਆ ਐਲਾਨ
‎Tuesday, Nov 10, 2026 |
‎ਚੰਡੀਗੜ੍ਹ/ਸੰਗਰੂਰ : ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫਐੱਲਸੀ) 12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ, ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ।
‎ਸੀਈਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਵਿਚ ਦਰੁਸਤ ਪਾਈਆਂ ਜਾਣ ਵਾਲੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਰਤਿਆ ਜਾਵੇਗਾ
📲Get App