🔥 ट्रेंडिंग नवादा के ननौरा गांव में विवाहित महिला... ग्राम देसर्माउ में तेसु कार्यक्रम का आ... आजमनगर केसरी चौक में मां दुर्गा का भाव... గెలుపొందిన విజేతలకు బహుమతులు పంపిణీ..!... माननीय मुख्यमंत्री श्री सम्राट चौधरी ज... గెలుపొందిన విజేతలకు బహుమతులు పంపిణీ..!...
22 अक्टू. 2026•
ગુજરાતી मराठी ਪੰਜਾਬੀ বাংলা

ਬਠਿੰਡਾ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1204 ਤੋਂ ਘਟ ਕੇ 1200 ਰਹੀ

✍️ रिपोर्टर: Jiwan kumar 🗓 22 अक्टू. 2026, 07:08 PM 👁 18
शेयर करें: 💬 WhatsApp 📘 Facebook 𝕏 Post

ਬਠਿੰਡਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1204 ਤੋਂ ਘਟ ਕੇ 1200 ਰਹਿ ਗਈ ਹੈ। 24 ਅਕਤੂਬਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਨਵੇਂ ਯੋਗ ਵੋਟਰ ਵੋਟ ਬਣਾਉਣ ਅਤੇ ਮੌਜੂਦਾ ਵੋਟਰ ਆਪਣੇ ਵੇਰਵਿਆਂ ਵਿੱਚ ਸੋਧ ਕਰਵਾਉਣ ਲਈ ਫਾਰਮ ਜਮ੍ਹਾਂ ਕਰਵਾ ਸਕਣਗੇ।

24 ਅਕਤੂਬਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਹਰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪ; ਯੋਗ ਨੌਜਵਾਨ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਸਕਣਗੇ
ਬਠਿੰਡਾ, 22 ਅਕਤੂਬਰ(ਜੀਵਨ ਬਾਂਸਲ)ਭਾਰਤ ਚੋਣ ਕਮਿਸ਼ਨ ਵੱਲੋਂ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਕੰਚਨ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਦੇ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਮੁੜ-ਵੰਡ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਤਰਕਸੰਗਤ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1204 ਤੋਂ ਘਟ ਕੇ 1200 ਰਹਿ ਗਈ ਹੈ। ਹਾਲਾਂਕਿ, ਪੋਲਿੰਗ ਸਟੇਸ਼ਨਾਂ ਲਈ ਵਰਤੀਆਂ ਜਾ ਰਹੀਆਂ ਇਮਾਰਤਾਂ ਦੀ ਗਿਣਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 249 ਤੋਂ ਘਟ ਕੇ 245 ਰਹਿ ਗਈ ਹੈ।

24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਅਕਤੂਬਰ 2026, ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ (ਬੀਐੱਲਏ) ਇਨ੍ਹਾਂ ਕੈਂਪਾਂ ਵਿੱਚ ਮੌਜੂਦ ਰੱਖਣ, ਤਾਂ ਜੋ ਵੋਟਰਾਂ ਨੂੰ ਸਹਾਇਤਾ ਮਿਲ ਸਕੇ ਅਤੇ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਵੋਟਰ ਸੂਚੀ ਦੀ ਸੁਧਾਈ ਦਾ ਸ਼ਡਿਊਲ

* ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਮੁੜ-ਵੰਡ: 2 ਨਵੰਬਰ ਤੱਕ।
* ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ: 12 ਨਵੰਬਰ।
* ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ: 12 ਨਵੰਬਰ ਤੋਂ 11 ਦਸੰਬਰ ਤੱਕ।
* ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ: 28 ਦਸੰਬਰ ਤੱਕ।
* ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ: 4 ਜਨਵਰੀ 2027।

ਚੋਣ ਤਹਿਸੀਲਦਾਰ ਹਰਜਿੰਦਰ ਕੌਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਨਾਗਰਿਕ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੇਰਵਿਆਂ ਵਿੱਚ ਸੋਧ ਜਾਂ ਰਿਹਾਇਸ਼ ਬਦਲਣ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ।

ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੁਨੀਲ ਕੁਮਾਰ, ਪ੍ਰਗਟ ਸਿੰਘ ਅਤੇ ਪਰਿੰਦਰ ਪੈਵੀ, ਭਾਜਪਾ ਵੱਲੋਂ ਹਰਪ੍ਰੀਤ ਸਿੰਘ ਮਾਨ, ਬਸਪਾ ਵੱਲੋਂ ਬਨਵਾਰੀ ਲਾਲ, ਜੋਗਿੰਦਰ ਸਿੰਘ ਅਤੇ ਵਿਸ਼ਾਲ, ਜਦਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਦੀਪ ਸਿੰਘ ਸਮੇਤ ਚੋਣ ਕਾਨੂੰਗੋ ਪਰਮਜੀਤ ਸਿੰਘ, ਸੁਰੇਸ਼ ਕੁਮਾਰ ਅਤੇ ਪ੍ਰੋਗਰਾਮਰ ਇਕਬਾਲ ਸਿੰਘ ਵੀ ਹਾਜ਼ਰ ਸਨ।
📲Get App