राजनीति
ਪੰਜਾਬ ਚੋਣਾਂ ਦੀ ਤਿਆਰੀ ਤੇਜ਼, 15 ਦਸੰਬਰ ਤੋਂ ਬਾਅਦ ਹੋ ਸਕਦੈ ਤਾਰੀਖ਼ਾਂ ਦਾ ਐਲਾਨ।

ਪੁੰਜਾਬ: ਸਾਲ 2027 ਵਿੱਚ ਪੰਜਾਬ ਸਮੇਤ ਦੇਸ਼ ਦੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨਿਕ ਪ੍ਰਬੰਧਾਂ ਤੋਂ ਲੈ ਕੇ ਸੁਰੱਖਿਆ ਪ੍ਰਬੰਧਾਂ ਤੱਕ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਇਸੇ ਤਹਿਤ ਭਾਰਤੀ ਚੋਣ ਕਮਿਸ਼ਨ ਦੀ ਕੇਂਦਰੀ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਦਾ ਦੋ ਰੋਜ਼ਾ ਦੌਰਾ ਕਰੇਗੀ।
ਚੋਣ ਕਮਿਸ਼ਨ ਵੱਲੋਂ 15 ਦਸੰਬਰ ਤੱਕ ਚੋਣਾਂ ਸਬੰਧੀ ਅੰਤਿਮ ਪੱਧਰ ਦੀਆਂ ਤਿਆਰੀਆਂ ਅਤੇ ਸਮੀਖਿਆਵਾਂ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਅਤੇ ਤਾਰੀਖ਼ਾਂ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ, ਚੋਣਾਂ ਦੀਆਂ ਤਾਰੀਖ਼ਾਂ ਬਾਰੇ ਅਧਿਕਾਰਤ ਐਲਾਨ ਚੋਣ ਕਮਿਸ਼ਨ ਵੱਲੋਂ ਹੀ ਕੀਤਾ ਜਾਵੇਗਾ।
ਚੋਣ ਪ੍ਰੋਗਰਾਮ ਜਾਰੀ ਹੋਣ ਮਗਰੋਂ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਤੋਂ ਪਹਿਲਾਂ ਈਵੀਐੱਮ ਮਸ਼ੀਨਾਂ ਦੀ ਜਾਂਚ, ਵੋਟਰ ਸੂਚੀਆਂ ਨੂੰ ਅਪਡੇਟ ਕਰਨ ਅਤੇ ਪੋਲਿੰਗ ਬੂਥਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਵਰਗੇ ਕੰਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।