Religion
15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
Watch on:
▶️ YouTube
15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
Wednesday, Oct 14, 2026 ।
ਅੰਮ੍ਰਿਤਸਰ (ਸ਼ਮਸ਼ੇਰ ਸਿੰਘ ਮਰਾੜ): ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ 'ਝੋਟੇ' ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪਰਡੰਟ ਨਿਸ਼ਾਨ ਸਿੰਘ ਵੀ ਹਾਜ਼ਰ ਸਨ।