🔥 ट्रेंडिंग रणथम्भौर में 109 पुरान े पर्यटक वाहनों... IGનું વહીવટદાર વાડાલી માં ફાઇનાન્સ દંધ... पदभार संभालने से पहले सरपंच ने पौधरोपण... સાબરકાંઠા પોલીસ સ્ટેશન દ્વારા 7 ચોરાયે... અમદાવાદમાં ડ્રગ્સ માફિયાઓ સામે બુલડોઝર... गोपालगंज कोर्ट में नए भवन निर्माण की श...
26 नव. 2026•
ગુજરાતી मराठी ਪੰਜਾਬੀ বাংলা

ਸੰਵਿਧਾਨ ਦਿਵਸ ਮੌਕੇ ਬਠਿੰਡਾ ’ਚ ‘ਵਿਕਸਿਤ ਭਾਰਤ ਯੁਵਾ ਸੰਵਾਦ’, 150 ਨੌਜਵਾਨਾਂ ਨੇ ਲਿਆ ਭਾਗ

✍️ रिपोर्टर: Jiwan kumar 🗓 26 नव. 2026, 09:28 PM 👁 19
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਸੰਵਿਧਾਨ ਦਿਵਸ ਮੌਕੇ ਬਠਿੰਡਾ ਵਿੱਚ ਕਰਵਾਏ ‘ਵਿਕਸਿਤ ਭਾਰਤ ਯੁਵਾ ਸੰਵਾਦ’ ਵਿੱਚ ਕਰੀਬ 150 ਨੌਜਵਾਨਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਨਸ਼ਾ ਮੁਕਤ ਨੌਜਵਾਨਾਂ ਦੀ ਵਿਕਸਿਤ ਭਾਰਤ-2047 ਦੇ ਟੀਚੇ ਵਿੱਚ ਭੂਮਿਕਾ ਬਾਰੇ ਚਰਚਾ ਕੀਤੀ ਗਈ।

ਯੂਥ ਆਈਕਨ ਨਾਲ ਨੌਜਵਾਨਾਂ ਦੀ ਸਿੱਧੀ ਗੱਲਬਾਤ; ਨਸ਼ਾ ਮੁਕਤ ਭਾਰਤ ਬਣਾਉਣ ਦਾ ਲਿਆ ਸੰਕਲਪ
ਬਠਿੰਡਾ, 26 ਨਵੰਬਰ (ਜੀਵਨ ਬਾਂਸਲ): ਸੰਵਿਧਾਨ ਦਿਵਸ ਦੇ ਮੌਕੇ ’ਤੇ ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ–ਸੰਵਿਧਾਨ ਦਿਵਸ’ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਲਗਭਗ 150 ਨੌਜਵਾਨਾਂ ਨੇ ਭਾਗ ਲਿਆ ਅਤੇ ਵਿਕਸਿਤ ਭਾਰਤ-2047 ਦੇ ਟੀਚੇ ਨਾਲ ਨਸ਼ਾ ਮੁਕਤ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ।
ਪ੍ਰੋਗਰਾਮ ਦਾ ਵਿਸ਼ਾ ‘ਵਿਕਸਿਤ ਭਾਰਤ @2047 ਅਤੇ ਵਿਕਸਿਤ ਭਾਰਤ ਲਈ ਨਸ਼ਾ ਮੁਕਤ ਨੌਜਵਾਨ’ ਰਿਹਾ। ਇਸ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ, ਮੇਰਾ ਯੁਵਾ ਭਾਰਤ ਬਠਿੰਡਾ ਸ੍ਰੀਮਤੀ ਮਿਸ਼ਾ ਦੇ ਵੱਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਬੀ.ਡੀ. ਮਿਸ਼ਰਾ, ਡਾ. ਜਸਵਿੰਦਰ ਸਿੰਘ, ਯੁਵਾ ਆਈਕਨ ਸ੍ਰੀ ਸ਼ਸ਼ੀਕੇਸ਼ ਕੁਮਾਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਸ੍ਰੀ ਜਸਵੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਪ੍ਰੋਗਰਾਮ ਦਾ ਮੁੱਖ ਆਕਰਸ਼ਣ ਯੁਵਾ ਆਈਕਨ ਸ੍ਰੀ ਸ਼ਸ਼ੀਕੇਸ਼ ਕੁਮਾਰ ਦੀ ਵਿਸ਼ੇਸ਼ ਪੇਸ਼ਕਾਰੀ ਰਹੀ। ਉਨ੍ਹਾਂ ਨੇ ਵਿਕਸਿਤ ਭਾਰਤ-2047 ਦੇ ਟੀਚੇ ਅਤੇ ਇਸ ਦੀ ਪ੍ਰਾਪਤੀ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਉਪਰੰਤ ਯੂਥ ਆਈਕਨ ਅਤੇ ਨੌਜਵਾਨਾਂ ਵਿਚਕਾਰ ਵਿਸ਼ੇਸ਼ ਸੰਵਾਦ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਭਾਗੀਦਾਰਾਂ ਨੂੰ ਸਿੱਧੇ ਸਵਾਲ ਪੁੱਛਣ, ਆਪਣੇ ਵਿਚਾਰ ਪ੍ਰਗਟ ਕਰਨ ਅਤੇ ਵਿਸ਼ੇ ਨਾਲ ਜੁੜੇ ਮੁੱਦਿਆਂ ’ਤੇ ਗੱਲਬਾਤ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਵੀਡੀਓ ਵੀ ਦਿਖਾਈ ਗਈ, ਜਿਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਗੰਭੀਰ ਨਤੀਜਿਆਂ ਬਾਰੇ ਜਾਣੂ ਕਰਵਾਇਆ ਗਿਆ।
ਪ੍ਰੋਗਰਾਮ ਦੇ ਆਯੋਜਨ ਵਿੱਚ ਸ੍ਰੀਮਤੀ ਸੁਖਜਿੰਦਰ ਕੌਰ ਨੇ ਸਹਿਯੋਗ ਦਿੱਤਾ, ਜਦਕਿ ਮੰਚ ਸੰਚਾਲਨ ਸੇਬੇਨ ਸਿੰਘ ਵੱਲੋਂ ਕੀਤਾ ਗਿਆ। ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਨਸ਼ਾ ਮੁਕਤ ਨੌਜਵਾਨ ਹੀ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹਨ।
📲Get App