🔥 TRENDING MLA Anantnag west Abdul majeed Bhat... सोनाहातू थाना क्षेत्र कि चोगा गांव में... अचारपुरा औद्योगिक क्षेत्र को मिलेगी नई... जनता दल (यूनाइटेड) के राष्ट्रीय कार्यक... ਬਰਨਾਲਾ ਤੋਂ पाटलिपुत्र कॉलोनी में पूर्व राज्यसभा स...
12 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਦੇ ਵਾਰਡ ਨੰਬਰ 17 ਵਿੱਚ ਸੜਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ

✍️ Reporter: Jiwan kumar 🗓 12 Nov 2026, 05:53 PM 👁 18
Share: 💬 WhatsApp 📘 Facebook 𝕏 Post

ਬਠਿੰਡਾ ਵਿੱਚ ਸੜਕਾਂ ਦੇ ਸੁਧਾਰ ਲਈ ਨਗਰ ਨਿਗਮ ਵੱਲੋਂ ਕੰਮ ਸ਼ੁਰੂ ਕੀਤਾ ਗਿਆ ਹੈ। ਕੋਰਟ ਰੋਡ ਤੋਂ ਸ਼ੁਰੂ ਹੋਇਆ ਇਹ ਪ੍ਰਾਜੈਕਟ ਅਗਲੇ ਪੜਾਅ ਵਿੱਚ ਬੱਸ ਸਟੈਂਡ ਅਤੇ ਆਸ-ਪਾਸ ਦੇ ਇਲਾਕਿਆਂ ਤੱਕ ਪਹੁੰਚੇਗਾ।

ਕਰੀਬ 10 ਸਾਲਾਂ ਬਾਅਦ ਬੱਸ ਸਟੈਂਡ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੜਕਾਂ ਦਾ ਹੋਵੇਗਾ ਕਾਇਆਕਲਪ

ਬਠਿੰਡਾ, 12 ਨਵੰਬਰ (ਜੀਵਨ ਬਾਂਸਲ): ਬਠਿੰਡਾ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 17 ਦੇ ਕੋਰਟ ਰੋਡ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਇਸ ਕੰਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੀਬ 10 ਸਾਲਾਂ ਬਾਅਦ ਬੱਸ ਸਟੈਂਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੀਆਂ ਸੜਕਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕੀਤਾ ਜਾ ਰਿਹਾ ਹੈ।
ਅਮਰਜੀਤ ਮਹਿਤਾ ਨੇ ਦੱਸਿਆ ਕਿ ਕੋਰਟ ਰੋਡ ਤੋਂ ਕੰਮ ਸ਼ੁਰੂ ਹੋ ਚੁੱਕਾ ਹੈ। ਆਉਣ ਵਾਲੇ ਦਿਨਾਂ ਵਿੱਚ ਮਿੰਨੀ ਸਕੱਤਰੇਤ ਰੋਡ, ਬੱਸ ਸਟੈਂਡ ਦੇ ਸਾਹਮਣੇ ਅਤੇ ਪਿੱਛੇ ਵਾਲੇ ਇਲਾਕਿਆਂ ਸਮੇਤ ਆਸ-ਪਾਸ ਦੀਆਂ ਸੜਕਾਂ ਨੂੰ ਪੜਾਅਵਾਰ ਢੰਗ ਨਾਲ ਟੋਏ-ਖੱਡਿਆਂ ਤੋਂ ਮੁਕਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਿਹਤਰ ਸੜਕਾਂ ਕਿਸੇ ਵੀ ਆਧੁਨਿਕ ਸ਼ਹਿਰ ਦੀ ਪਛਾਣ ਹੁੰਦੀਆਂ ਹਨ। ਸ਼ਹਿਰ ਵਾਸੀਆਂ ਨੂੰ ਵਧੀਆ ਸੜਕਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਠਿੰਡਾ ਨੂੰ ਆਧੁਨਿਕ ਸ਼ਹਿਰ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਐਮਸੀ ਊਸ਼ਾ ਗੋਇਲ, ਐਮਸੀ ਮੀਨਾ ਗੁਪਤਾ, ਪ੍ਰਦੀਪ ਚੋਪੜਾ, ਆਨੰਦ ਗੁਪਤਾ, ਬਲਜੀਤ ਸਿੰਘ ਭੁੱਲਰ, ਨਰੇਸ਼ ਬੱਬੂ, ਸ਼ਾਮ ਲਾਲ ਵਰਮਾ, ਗਾਬਾ, ਵਿਕਰਮ ਵਰਮਾ, ਨਵਨੀਤ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
📲Get App