🔥 TRENDING Jharkhand Marks Foundation Day with Na... Jharkhand to Shift from Morning Fog to... Microsoft Ignite 2026 Focuses on Build... India Drafts Liquor Policy: No New 3-S... Prabhudeva’s ‘Moonwalk’ with A.R. Rahm... KTR Blames Congress for Telangana's Fa...
18 Nov 2026•
ગુજરાતી मराठी ਪੰਜਾਬੀ বাংলা
International

ਵੱਡਾ ਹਵਾਈ ਹਾਦਸਾ: ਫ਼ੌਜੀ ਟਰਾਂਸਪੋਰਟ ਜਹਾਜ਼ ਕ੍ਰੈਸ਼ ਹੋਣ ਕਾਰਨ ਸਵਾਰ 17 ਲੋਕਾਂ ਦੀ ਮੌਤ

✍️ Reporter: Shamsher Singh 🗓 18 Nov 2026, 09:16 AM 👁 16
Share: 💬 WhatsApp 📘 Facebook 𝕏 Post

ਵੱਡਾ ਹਵਾਈ ਹਾਦਸਾ: ਫ਼ੌਜੀ ਟਰਾਂਸਪੋਰਟ ਜਹਾਜ਼ ਕ੍ਰੈਸ਼ ਹੋਣ ਕਾਰਨ ਸਵਾਰ 17 ਲੋਕਾਂ ਦੀ ਮੌਤ

ਵੱਡਾ ਹਵਾਈ ਹਾਦਸਾ: ਫ਼ੌਜੀ ਟਰਾਂਸਪੋਰਟ ਜਹਾਜ਼ ਕ੍ਰੈਸ਼ ਹੋਣ ਕਾਰਨ ਸਵਾਰ 17 ਲੋਕਾਂ ਦੀ ਮੌਤ
‎Tuesday, Nov 17, 2026।
‎ਮਾਸਕੋ : ਦੱਖਣੀ ਰੂਸ ਦੇ ਕੇਮੇਰੋਵੋ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਹਵਾਈ ਹਾਦਸਾ ਵਾਪਰਿਆ, ਜਿਸ ਵਿੱਚ ਰੂਸ ਦਾ ਇੱਕ ਫ਼ੌਜੀ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
‎ਰਿਪੋਰਟਾਂ ਅਨੁਸਾਰ ਇਹ ਹਾਦਸਾ ਦੱਖਣ-ਪੱਛਮੀ ਸਾਇਬੇਰੀਆ ਦੇ ਯਾਗੁਨੋਵੋ ਪਿੰਡ ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ 'ਐਂਟੋਨੋਵ ਏ.ਐਨ.-12' ਦੱਸਿਆ ਜਾ ਰਿਹਾ ਹੈ। ਇੱਕ ਚਸ਼ਮਦੀਦ ਗਵਾਹ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਜਹਾਜ਼ ਨੂੰ ਹਵਾ ਵਿੱਚ ਹੀ ਅੱਗ ਲੱਗ ਗਈ ਸੀ, ਜਿਸ ਤੋਂ ਬਾਅਦ ਉਹ ਤੇਜ਼ੀ ਨਾਲ ਹੇਠਾਂ ਆਇਆ ਅਤੇ ਜ਼ਮੀਨ ਨਾਲ ਟਕਰਾਉਂਦੇ ਹੀ ਉਸ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ।
‎
‎ਕੇਮੇਰੋਵੋ ਦੇ ਗਵਰਨਰ ਇਲਿਆ ਸੇਰੇਡਿਊਕ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਹਾਜ਼ ਇਸ ਇਲਾਕੇ ਤੋਂ ਗੁਜ਼ਰ ਰਿਹਾ ਸੀ ਕਿ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ। ਗਵਰਨਰ ਨੇ ਕਿਹਾ ਕਿ ਖੇਤਰੀ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਹਾਲਾਂਕਿ, ਰੂਸ ਦੇ ਰੱਖਿਆ ਮੰਤਰਾਲੇ ਵੱਲੋਂ ਇਸ ਘਟਨਾ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ
📲Get App