🔥 TRENDING Chhath puja phala arag Ward 33 Residents Voice Civic Grievanc... M PSCपरीक्षेतील जागांमध्ये विक्रमी वाढ... Governor of Tripura Meets United Triba... Teen Tigada Series Debuts on ZEE5: Rel... Ramayana Hits Top-3 Bollywood Grossers...
15 Nov 2026•
ગુજરાતી मराठी ਪੰਜਾਬੀ বাংলা

*ਜ਼ਿਲ੍ਹਾ ਖ਼ਜ਼ਾਨਾ ਦਫਤਰ ਤਰਨ ਤਾਰਨ, ਖਡੂਰ ਸਾਹਿਬ ਅਤੇ ਪੱਟੀ ਵਿਖੇ 19 ਤੋਂ 21 ਨੰਵਬਰ ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ* -ਪੈਨਸ਼ਨਰ ਸੇਵਾ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਪੈਨਸ਼ਨਰ - ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

✍️ Reporter: Parkash singh 🗓 15 Nov 2026, 04:10 PM 👁 27
Watch on: ▶️ YouTube
Share: 💬 WhatsApp 📘 Facebook 𝕏 Post
ਤਰਨ ਤਾਰਨ, 15 ਨਵੰਬਰ (ਪ੍ਰਕਾਸ਼ ਸਿੰਘ)

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਤਰਨ ਤਾਰਨ ਮਨਦੀਪ ਸਿੰਘ ਚੌਹਾਨ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਮਿਤੀ 3-11-2025 ਤੋਂ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਉਂਟਿੰਗ, ਈ-ਪੀ.ਪੀ ਓ, ਪੈਨਸ਼ਨ ਡਾਟਾ, ਸਿ਼ਕਾਇਤ ਨਿਵਾਰਨ, ਸਕਸੈਸ਼ਨ ਮੋਡਿਊਲ ਆਦਿ ਦਾ ਉਪਬੰਧ ਕੀਤਾ ਗਿਆ ਹੈ। ਇਸ ਲਈ ਪੰਜਾਬ ਦੇ ਸਾਰੇ ਪੈਨਸ਼ਨਰਾਂ (ਸੇਵਾ ਨਵਿਰਤ ਹੋਏ)/ਫੈਮਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕੀਤਾ ਜਾਣਾ ਹੈ ਅਤੇ ਕਾਂਢਙ ਕਰਾਉਣੀ ਲਾਜਮੀ ਹੈ। ਇਸ ਕੰਮ ਲਈ ਵਿੱਤ ਵਿਭਾਗ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਮਿਤੀ 19 ਨੰਵਬਰ ਤੋਂ 21 ਨੰਵਬਰ 2026 ਤੱਕ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਰਹਿੰਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 19, 20 ਅਤੇ 21 ਨੰਵਬਰ ਨੂੰ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤਰਨ ਤਾਰਨ ਵਿਖੇ ਲਗਾਏ ਜਾ ਰਹੇ ਪੈਨਸ਼ਨਰ ਸੇਵਾ ਮੇਲੇ ਵਿੱਚ ਆਪਣੀ ਈ-ਕੇ.ਵਾਈ.ਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾ ਕੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਉਠਾਉਣ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਪੱਟੀ ਵਾਲੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਪੱਟੀ ਵਿਖੇ ਪਹੁੰਚਣ ਅਤੇ ਤਹਿਸੀਲ ਖਡੂਰ ਸਾਹਿਬ ਵਾਲੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਖਡੂਰ ਸਾਹਿਬ ਵਿਖੇ ਪਹੁੰਚ ਕੇ ਮੇਲੇ ਦਾ ਲਾਭ ਉਠਾਉਣ। ਇਸ ਮੇਲੇ ਵਿਚ ਪਹੁੰਚਣ ਵਾਲੇ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸ ਬੁੱਕ ਅਤੇ ਆਧਾਰ ਕਾਰਡ ਨਾਲ ਲਿੰਕਡ ਮੋਬਾਈਲ ਫੋਨ ਜ਼ਰੂਰ ਲੈ ਕੇ ਆਉਣ। ਉਨ੍ਹਾਂ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਿਹੜੇ ਪੈਨਸ਼ਨਰਾਂ ਵਲੋਂ ਈ-ਕੇ.ਵਾਈ.ਸੀ ਨਹੀਂ ਕਰਵਾਈ ਜਾਵੇਗੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਨਹੀਂ ਦਿੱਤਾ ਜਾਵੇਗਾ, ਉਨ੍ਹਾਂ ਨੂੰ ਭਵਿੱਖ ਵਿੱਚ ਮਿਲਣ ਵਾਲੀ ਪੈਨਸ਼ਨ ਪ੍ਰਾਪਤ ਕਰਨ ਵਿੱਚ ਦਿੱਕਤ ਆ ਸਕਦੀ ਹੈ ਜਾਂ ਪੈਨਸ਼ਨ 'ਤੇ ਰੋਕ ਵੀ ਲੱਗ ਸਕਦੀ ਹੈ।
📲Get App