🔥 ट्रेंडिंग अयोध्या दीपोत्सव આજે હારીજ ખાતે કે.પી. હાઈસ્કૂલના આદરણી... જેપુર ગામે મહાકાળી માતાજી ના મંદિરે રા... राकेश Pani ki pipe line Me resaw લીમખેડામાં ગરબાનો ઉત્સાહ: ખેલૈયાઓ મસ્ત...
15 अक्टू. 2026•
ગુજરાતી मराठी ਪੰਜਾਬੀ বাংলা
मौसम

ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

✍️ रिपोर्टर: Shamsher Singh 🗓 14 अक्टू. 2026, 08:26 PM 👁 40
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
‎Wednesday, Oct 14, 2026।ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਗਿਆਨ ਚੰਡੀਗੜ੍ਹ ਨੇ 18 ਅਕਤੂਬਰ ਤੱਕ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ 'ਚ 14 ਅਤੇ 15 ਅਕਤੂਬਰ ਨੂੰ ਭਾਰੀ ਮੀਂਹ, ਗਰਜ-ਚਮਕ, ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਦੀ ਇਸ ਤਬਦੀਲੀ ਕਾਰਨ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
‎ਮੌਸਮ ਵਿਭਾਗ ਵੱਲੋਂ 14 ਅਤੇ 15 ਅਕਤੂਬਰ ਲਈ ਪੰਜਾਬ 'ਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ, ਬਿਜਲੀ ਲਿਸ਼ਕਣ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਹੈ
📲Get App