🔥 TRENDING Deputy Commissioner Honors 12 Guides w... नरसिंगपुर पुलिस ने लौटाए 201 मोबाइल, ज... Private Bus Operators Double Fares Ami... Six dead as Old Delhi building collaps... Tripura Police Launch Joint Search Ope... Basement fire erupts in Delhi's Khidki...
08 Nov 2026•
ગુજરાતી मराठी ਪੰਜਾਬੀ বাংলা
ਗੁਰਦੁਆਰਾ ਤਪਿਆਣਾ ਸਾਹਿਬ, ਘੁਮਾਣ, ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਨਵੰਬਰ 2026 ਨੂੰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਜਾਣਾ ਹੈ। ਇਸ ਸਮਾਗਮ ਨੂੰ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੀ ਪਵਿੱਤਰ ਵਿਰਾਸਤ ਦਾ ਸਨਮਾਨ ਕਰਨ ਲਈ ਆਯੋਜਿਤ ਕੀਤਾ ਗਿਆ ਹੈ।

✍️ Reporter: Tarlok Singh 🗓 16 Sep 2026, 06:13 PM 👁 71
Watch on: ▶️ YouTube
Share: 💬 WhatsApp 📘 Facebook 𝕏 Post

ਗੁਰਦੁਆਰਾ ਤਪਿਆਣਾ ਸਾਹਿਬ, ਘੁਮਾਣ, ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਨਵੰਬਰ 2026 ਨੂੰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਜਾਣਾ ਹੈ। ਇਸ ਸਮਾਗਮ ਨੂੰ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੀ ਪਵਿੱਤਰ ਵਿਰਾਸਤ ਦਾ ਸਨਮਾਨ ਕਰਨ ਲਈ ਆਯੋਜਿਤ ਕੀਤਾ ਗਿਆ ਹੈ।

ਗੁਰਦੁਆਰਾ ਤਪਿਆਣਾ ਸਾਹਿਬ, ਘੁਮਾਣ, ਗੁਰਦਾਸਪੁਰ ਵਿੱਚ 20 ਨਵੰਬਰ 2026 ਨੂੰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮਨਾਉਣ ਲਈ ਸੂਬਾ ਪੱਧਰੀ ਗੁਰਮਤਿ ਸਮਾਗਮ ਹੋਵੇਗਾ, ਜਿਸ ਲਈ ਹਰੀਆਣਾ ਦੇ ਮੁੱਖ ਮੰਤਰੀ ਸ. ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਵਿੱਚ ਸੱਦਾ ਦਿੱਤਾ ਗਿਆ।
ਇਸ ਮੌਕੇ 'ਤੇ ਹਰੀਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਸ. ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਆਗੂਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸੱਦਾ ਪੱਤਰ ਭੇਟ ਕੀਤਾ ਗਿਆ। ਸਭਾ ਵੱਲੋਂ ਨਾਮਦੇਵ ਬਰਾਦਰੀ ਭਾਈਚਾਰੇ ਦੀਆਂ ਹੱਕੀ ਅਤੇ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਸਬੰਧੀ ਵਿਸਥਾਰਪੂਰਵਕ ਮੰਗ ਪੱਤਰ ਵੀ ਸੌਂਪਿਆ ਗਿਆ।

ਮੁੱਖ ਮੰਤਰੀ ਸ. ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹਾਂ-ਪੱਖੀ ਹੁੰਗਾਰਾ ਦਿੰਦਿਆਂ ਨਾਮਦੇਵ ਬਰਾਦਰੀ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੋਰਨਾਂ ਮਹਾਨ ਭਗਤਾਂ ਦੀਆਂ ਯਾਦਗਾਰਾਂ ਦੀ ਤਰ੍ਹਾਂ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੀ ਯਾਦਗਾਰ ਸਥਾਪਿਤ ਕਰਨ ਸਮੇਤ ਨਾਮਦੇਵ ਬਰਾਦਰੀ ਦੀਆਂ ਹੋਰ ਹੱਕੀ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਨਾਲ ਜਲਦ ਹੀ ਵੱਡੇ ਪੱਧਰ 'ਤੇ ਮੀਟਿੰਗ ਕਰਵਾਉਣ ਲਈ ਯਤਨ ਕੀਤੇ ਜਾਣਗੇ।

ਇਸ ਮੁਲਾਕਾਤ ਨੂੰ ਨਾਮਦੇਵ ਬਰਾਦਰੀ ਦੀਆਂ ਮੰਗਾਂ ਨੂੰ ਸਰਕਾਰ ਦੇ ਉੱਚ ਪੱਧਰ ਤੱਕ ਪਹੁੰਚਾਉਣ ਵੱਲ ਇੱਕ ਅਹਿਮ ਅਤੇ ਸਾਰਥਕ ਕਦਮ ਮੰਨਿਆ ਜਾ ਰਿਹਾ ਹੈ। ਸੰਗਤਾਂ ਅਤੇ ਨਾਮਦੇਵ ਬਰਾਦਰੀ ਵਿੱਚ ਇਸ ਪਹਿਲ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ, ਅਤੇ ਭਾਈਚਾਰੇ ਦੀ ਮੀਟਿੰਗ ਜਲਦੀ ਹੀ ਰੱਖੀ ਜਾਵੇਗੀ ਤਾਂ ਜੋ ਸਮਾਗਮ ਦੀ ਸਫਲਤਾ ਨਿਸ਼ਚਿਤ ਕੀਤੀ ਜਾ ਸਕੇ।
📲Get App