🔥 TRENDING Toyota Innova Hycross Facelift: India'... Kerala Orders Probe Into Six Nipah Dea... Telangana Introduces New Fire Safety N... Telangana Police Initiates Women's Saf... એ.સી.બી.એ આણંદમાં પી.એસ.આઇ. અને પ્રજાજ... Telangana's Tandur Pigeon Pea Makes Hi...
29 Oct 2026•
ગુજરાતી मराठी ਪੰਜਾਬੀ বাংলা

ਯੁੱਧ ਨਸ਼ਿਆਂ ਵਿਰੁੱਧ: ਬਠਿੰਡਾ ਜ਼ਿਲ੍ਹੇ ਦੇ 20 ਹੌਟਸਪੌਟ ਖੇਤਰਾਂ ’ਚ ਜਾਗਰੂਕਤਾ ਤੇ ਕਾਰਵਾਈ ਤੇਜ਼

✍️ Reporter: Jiwan kumar 🗓 29 Oct 2026, 07:09 PM 👁 11
Share: 💬 WhatsApp 📘 Facebook 𝕏 Post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ 20 ਹੌਟਸਪੌਟ ਖੇਤਰਾਂ ਵਿੱਚ ਜਾਗਰੂਕਤਾ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਮਲੂਕਾ ਵਿੱਚ ਸੈਮੀਨਾਰ, ਮੌੜ ਮੰਡੀ ਵਿੱਚ ਕੈਮਿਸਟਾਂ ਦੀ ਜਾਂਚ ਅਤੇ ਤਲਵੰਡੀ ਸਾਬੋ ਵਿੱਚ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੇ ਨਾਲ ਹੀ ਪਿੰਡ ਜੀਦਾ ਵਿੱਚ ਸਟ੍ਰੀਟ ਲਾਈਟਾਂ ਲਗਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ।

ਬਠਿੰਡਾ,/ਮੌੜ ਮੰਡੀ 29 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦੇ ਨਾਲ-ਨਾਲ ਪ੍ਰਸ਼ਾਸਨਿਕ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਇਲਾਕਿਆਂ ਵਿੱਚ ਸੈਮੀਨਾਰ ਕਰਵਾਉਣ, ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਨ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਹੌਟਸਪੌਟ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੁਹਿੰਮ ਤਹਿਤ ਡੀ.ਐੱਸ.ਪੀ. ਰਾਮਪੁਰਾ ਸ੍ਰੀ ਮਨੋਜ ਕੁਮਾਰ ਦੀ ਅਗਵਾਈ ਹੇਠ ਪਿੰਡ ਮਲੂਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਨਸ਼ਾ ਪੀੜਤ ਵਿਅਕਤੀ ਹੈ ਤਾਂ ਉਸ ਦੀ ਸੂਚਨਾ ਸਿਵਲ ਜਾਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਤਾਂ ਜੋ ਉਸ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾ ਕੇ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
ਮੌੜ ਮੰਡੀ ਵਿਖੇ ਕੈਮਿਸਟਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਦਵਾਈਆਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਕਿ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਨਾ ਵੇਚੀਆਂ ਜਾਣ ਅਤੇ ਦਵਾਈਆਂ ਦਾ ਰਿਕਾਰਡ ਨਿਯਮਾਂ ਅਨੁਸਾਰ ਸੰਭਾਲ ਕੇ ਰੱਖਿਆ
ਤਲਵੰਡੀ ਸਾਬੋ ਵਿਖੇ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਉਹ ਨਸ਼ਿਆਂ ਤੋਂ ਮੁਕਤ ਹੋ ਕੇ ਆਮ ਜੀਵਨ ਵੱਲ ਪਰਤ ਸਕਣ।
ਪਿੰਡ ਜੀਦਾ ਵਿੱਚ ਹਨੇਰੇ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਆ ਰਹੀ ਮੁਸ਼ਕਲ ਨੂੰ ਦੇਖਦਿਆਂ ਜਨਤਕ ਥਾਵਾਂ ’ਤੇ ਸਟ੍ਰੀਟ ਲਾਈਟਾਂ ਲਗਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਖੇਡ ਮੈਦਾਨਾਂ, ਖੇਡ ਕਿੱਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਉੱਥੇ ਜ਼ਿਲ੍ਹਾ ਖੇਡ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿਚਕਾਰ ਵਾਲੀਬਾਲ ਅਤੇ ਕ੍ਰਿਕਟ ਟੂਰਨਾਮੈਂਟ ਵੀ ਕਰਵਾਏ ਜਾਣਗੇ।
📲Get App