🔥 TRENDING Novo Nordisk aims for 5+ new blockbust... Gold Prices Slip Slightly After Recent... Telangana Government Retains Polytechn... Ganesh Utsav Samithi blocks Tank Bund... Probe Launched into Illegal Farmhouses... Development Stagnation in Aul: Panchay...
22 Sep 2026
ગુજરાતી मराठी ਪੰਜਾਬੀ বাংলা
ਭਾਜਪਾ ਰੂਪਨਗਰ ਨੇ ਲਗਾਏ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ, 200 ਲੋਕਾਂ ਦੀ ਜਾਂਚ
Local

ਭਾਜਪਾ ਰੂਪਨਗਰ ਨੇ ਲਗਾਏ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ, 200 ਲੋਕਾਂ ਦੀ ਜਾਂਚ

✍️ Reporter: Sandeep Kumar Joshi 🗓 12 Sep 2026, 08:16 PM 👁 69
Share: 💬 WhatsApp 📘 Facebook 𝕏 Post

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੂਪਨਗਰ ਨੇ ਫਤਿਹਪੁਰ, ਪੁਰਖਾਲੀ ਅਤੇ ਬਿੰਦਰਖ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ, ਜਿੱਥੇ ਲਗਭਗ 200 ਲੋਕਾਂ ਦੀ ਜਾਂਚ ਹੋਈ।

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ 12 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ (ਰੂਪਨਗਰ) ਅਤੇ ਉੱਚੀ ਸਮਾਜ ਸੇਵੀ ਸੰਸਥਾ ‘ਪਹਿਲਾਂ ਇਨਸਾਨੀਅਤ’ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ।

ਕੈਂਪ ਫਤਿਹਪੁਰ, ਪੁਰਖਾਲੀ ਅਤੇ ਬਿੰਦਰਖ ਪਿੰਡਾਂ ਵਿੱਚ ਲਗਾਏ ਗਏ, ਜਿੱਥੇ ਸਵੇਰ ਤੋਂ ਹੀ ਪਿੰਡ ਵਾਸੀਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਨ੍ਹਾਂ ਮੁਫ਼ਤ ਸਿਹਤ ਸਹੂਲਤਾਂ ਦਾ ਲਾਹਾ ਲਿਆ।

ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੌਕੇ 'ਤੇ ਹੀ ਸੰਸਥਾ ਵੱਲੋਂ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਲਗਭਗ 200 ਲੋਕਾਂ ਦੀ ਜਾਂਚ ਸਫ਼ਲਤਾਪੂਰਵਕ ਕੀਤੀ ਗਈ।

ਇਸ ਉਪਰਾਲੇ ਦੀ ਇਲਾਕਾ ਨਿਵਾਸੀਆਂ, ਪੰਚਾਇਤਾਂ ਅਤੇ ਮੋਹਤਬਰਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਪਿੰਡ ਵਾਸੀਆਂ ਨੇ ਅਜੈਵੀਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਮੁਫ਼ਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦਾ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ।
📲Get App