🔥 ट्रेंडिंग पिता ने दो साल के बेटे को जमीन पर मारक... अनूपपुर से बड़ी खबरघरेलू विवाद ने लिया... बलिया के सहतवार में लाठी‑डंडे से हुई झ... લીલીયા પોલીસ ની માનવતા ભરી પહેલ बरहरवा‑फरक्का मुख्य पथ पर सीमेंट ट्रक... बहराइच के कोतवाली नगर में दो अभियुक्तो...
10 नव. 2026•
ગુજરાતી मराठी ਪੰਜਾਬੀ বাংলা

ਜਨਗਣਨਾ 2027 ਤਹਿਤ 16 ਤੋਂ 30 ਨਵੰਬਰ ਤੱਕ ਚੱਲੇਗੀ ਸਵੈ ਗਣਨਾ ਦੀ ਪ੍ਰਕਿਰਿਆ ।

✍️ रिपोर्टर: Parkash singh 🗓 10 नव. 2026, 11:05 PM 👁 47
यहाँ देखें: ▶️ YouTube 📘 Facebook 📷 Instagram
शेयर करें: 💬 WhatsApp 📘 Facebook 𝕏 Post
ਤਰਨ ਤਾਰਨ 10 ਨਵੰਬਰ
ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ 2027 ਤਹਿਤ ਨਾਗਰਿਕਾਂ ਨੂੰ ਸਵੈ ਗਣਨਾ ਦੀ ਸਹੂਲਤ ਮਹੱਈਆ ਕਰਵਾਈ ਜਾ ਰਹੀ ਜਿਸ ਤਹਿਤ ਉਹ 16 ਨਵੰਬਰ ਤੋਂ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸ਼ੈਸਜ਼ ਅਫਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਵੈ ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰ ਸਕਣਗੇ ।
ਉਨ੍ਹਾਂ ਦੱਸਿਆ ਕਿ ਸਵੈ ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ https://se.census .gov.in ਤਿਆਰ ਕੀਤਾ ਗਿਆ ਹੈ ਜਿਸ ਰਾਹੀਂ ਨਾਗਰਿਕ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ ।ਜਾਣਕਾਰੀ ਸਫਲਤਾਪੂਰਵਕ ਜਮ੍ਹਾ ਹੋਣ ਉਪਰੰਤ ਇੱਕ ਵਿਸ਼ੇਸ਼ ਸਵੈ ਗਣਨਾ ਆਈ ਡੀ ਜਾਰੀ ਕੀਤੀ ਜਾਵੇਗੀ । ਇਹ ਆਈ ਡੀ ਨਾਗਰਿਕ ਵੱਲੋਂ ਸੰਭਾਲ ਕੇ ਰੱਖਣੀ ਹੋਵੇਗੀ ਅਤੇ ਬਾਅਦ ਵਿੱਚ ਘਰ ਘਰ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨੀ ਹੋਵੇਗੀ ਤਾਂ ਜੋ ਆਨਲਾਈਨ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ ।
📲Get App