🔥 TRENDING सिकंदरा चौराहे पर वाहनों का लगा लंबा ज... ग्वालियर में ऑटो रिक्शा और माल वाहनों... ग्वालियर ग्रामीण में सम्मानित हुए अंतर... जल निगम ने शाहजहांपुर में पेयजल पाइपला... Heavy Rain Forecast: Schools Closed in... 3 వ టీ 20 లో న్యూజిలాండ్ పై భారత్ విజయ...
28 Oct 2026•
ગુજરાતી मराठी ਪੰਜਾਬੀ বাংলা

ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਬਠਿੰਡਾ ਜ਼ਿਲ੍ਹੇ ਵਿੱਚ ਜਾਗਰੂਕਤਾ ਮੁਹਿੰਮ ਜਾਰੀ

✍️ Reporter: Jiwan kumar 🗓 28 Oct 2026, 07:32 PM 👁 9
Watch on: ▶️ YouTube
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ 56 ਫੀਲਡ ਟ੍ਰੇਨਰ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਜਨਤਕ ਥਾਵਾਂ ’ਤੇ ਕੈਂਪ ਲਗਾ ਰਹੇ ਹਨ। 16 ਤੋਂ 30 ਨਵੰਬਰ ਤੱਕ ਲੋਕ ਆਨਲਾਈਨ ਸਵੈ-ਗਣਨਾ ਕਰ ਸਕਣਗੇ, ਜਦਕਿ 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਦੀ ਗਿਣਤੀ ਕਰਨਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਬਠਿੰਡਾ, 28 ਅਕਤੂਬਰ (ਜੀਵਨ ਬਾਂਸਲ): ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਜਨਤਕ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ 56 ਫੀਲਡ ਟ੍ਰੇਨਰ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਇਸ ਵਿੱਚ ਆਪਣੀ ਭਾਗੀਦਾਰੀ ਬਾਰੇ ਜਾਣਕਾਰੀ ਦੇ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਅਸਲ ਆਬਾਦੀ ਦੀ ਗਿਣਤੀ ਕੀਤੀ ਜਾਵੇਗੀ। ਇਸ ਪ੍ਰਕਿਰਿਆ ਤਹਿਤ ਗਿਣਤੀਕਾਰ ਘਰ-ਘਰ ਜਾ ਕੇ ਲੋਕਾਂ ਤੋਂ ਕੁੱਲ 40 ਸਵਾਲ ਪੁੱਛਣਗੇ ਅਤੇ ਸਬੰਧਤ ਜਾਣਕਾਰੀ ਰਿਕਾਰਡ ਵਿੱਚ ਦਰਜ ਕਰਨਗੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਸਵੈ-ਗਣਨਾ ਪ੍ਰਕਿਰਿਆ ਵਿੱਚ ਆਪਣੀ ਜਾਣਕਾਰੀ ਆਨਲਾਈਨ ਖ਼ੁਦ ਭਰਨ। ਇਹ ਪ੍ਰਕਿਰਿਆ 30 ਨਵੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਆਨਲਾਈਨ ਲਿੰਕ ਜਲਦੀ ਹੀ ਲੋਕਾਂ ਨਾਲ ਸਾਂਝਾ ਕੀਤਾ ਜਾਵੇਗਾ।
ਉਨ੍ਹਾਂ ਅਨੁਸਾਰ, 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਦੀ ਗਿਣਤੀ ਕਰਨਗੇ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ ਦੇ ਕੰਮ ਵਿੱਚ ਸਹਿਯੋਗ ਦੇਣ ਅਤੇ ਆਪਣੀ ਜਾਣਕਾਰੀ ਸਹੀ ਢੰਗ ਨਾਲ ਮੁਹੱਈਆ ਕਰਵਾਉਣ।
ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੁੱਤੀਵਾਲ ਦੀ ਸਵੇਰ ਦੀ ਸਭਾ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਕੋਠਾ ਗੁਰੂ, ਦਸਮੇਸ਼ ਸਕੂਲ ਕੋਟਸ਼ਮੀਰ, ਤਹਿਸੀਲ ਦਫ਼ਤਰ ਫੂਲ, ਗੋਨਿਆਣਾ ਜਿਮ ਹਾਲ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਗਤੀਵਿਧੀਆਂ ਕਰਵਾਈਆਂ ਗਈਆਂ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਅਤੇ ਇਸ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
📲Get App