🔥 ट्रेंडिंग वाराणसी में प्राणघातक हमले के दो अभियु... MLA रहीम खान ने बीदर तालुका के बसंतपुर... मंडी के पास गांजा बेचने ग्राहक तलाश रह... गावेराई एसटी, आगारातील आरक्षण केंद्राच... नीतीश कुमार के बेटे निशांत बन सकते हैं... हिमाचल प्रदेश के प्रोफेसर को ग्रीन रिस...
18 नव. 2026•
ગુજરાતી मराठी ਪੰਜਾਬੀ বাংলা

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਖੁਦ ਕੀਤੀ ਜਨਗਣਨਾ-2027 ਦੀ ਸਵੈ-ਗਣਨਾ

✍️ रिपोर्टर: Jiwan kumar 🗓 18 नव. 2026, 06:05 PM 👁 31
शेयर करें: 💬 WhatsApp 📘 Facebook 𝕏 Post

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਨੇ ਜਨਗਣਨਾ-2027 ਤਹਿਤ ਖੁਦ ਸਵੈ-ਗਣਨਾ ਕਰਕੇ ਲੋਕਾਂ ਨੂੰ 30 ਨਵੰਬਰ ਤੱਕ ਆਨਲਾਈਨ ਪ੍ਰਕਿਰਿਆ ਪੂਰੀ ਕਰਨ ਦੀ ਅਪੀਲ ਕੀਤੀ।

ਜ਼ਿਲ੍ਹਾ ਵਾਸੀ 30 ਨਵੰਬਰ ਤੱਕ ਪੋਰਟਲ ਜਾਂ ਬਾਰ ਕੋਡ ਰਾਹੀਂ ਘਰ ਬੈਠੇ ਕਰ ਸਕਦੇ ਹਨ ਸਵੈ-ਗਣਨਾ; ਵਿਭਾਗ ਮੁਖੀਆਂ ਨੂੰ ਸਟਾਫ਼ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਆਦੇਸ਼

ਬਠਿੰਡਾ, 18 ਨਵੰਬਰ (ਜੀਵਨ ਬਾਂਸਲ): ਜਨਗਣਨਾ-2027 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਵੈ-ਗਣਨਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪ੍ਰਮੁੱਖ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ. ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਨੇ ਖੁਦ ਸਰਕਾਰੀ ਪੋਰਟਲ se.census.gov.in ’ਤੇ ਆਪਣੀ ਸਵੈ-ਗਣਨਾ ਕਰਕੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਭਾਗ ਲੈਣ ਦਾ ਸੰਦੇਸ਼ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਦੱਸਿਆ ਕਿ ਸਵੈ-ਗਣਨਾ ਇੱਕ ਆਸਾਨ ਪ੍ਰਕਿਰਿਆ ਹੈ, ਜਿਸ ਰਾਹੀਂ ਕੋਈ ਵੀ ਨਾਗਰਿਕ ਆਪਣੇ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਵੇਰਵੇ ਅਧਿਕਾਰਤ ਪੋਰਟਲ ’ਤੇ ਘਰ ਬੈਠੇ ਦਰਜ ਕਰ ਸਕਦਾ ਹੈ। ਇਸ ਨਾਲ ਲੋਕਾਂ ਨੂੰ ਆਪਣੀ ਸਹੂਲਤ ਅਨੁਸਾਰ ਜਾਣਕਾਰੀ ਭਰਨ ਦਾ ਮੌਕਾ ਮਿਲਦਾ ਹੈ।
ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 30 ਨਵੰਬਰ 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਨਗਣਨਾ ਸਬੰਧੀ ਵੇਰਵਿਆਂ ਦੀ ਤਸਦੀਕ ਕਰਨਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਤਾਇਨਾਤ ਸਟਾਫ਼ ਦੀ ਸਵੈ-ਗਣਨਾ ਯਕੀਨੀ ਬਣਾਉਣ ਅਤੇ ਇਸ ਸਬੰਧੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
*ਇੰਝ ਕਰ ਸਕਦੇ ਹੋ ਸਵੈ-ਗਣਨਾ*
ਨਾਗਰਿਕ ਅਧਿਕਾਰਤ ਵੈੱਬਸਾਈਟ https://se.census.gov.in ’ਤੇ ਜਾ ਕੇ ਸਵੈ-ਗਣਨਾ ਦਾ ਵਿਕਲਪ ਚੁਣਨ ਅਤੇ ਸੂਬੇ ਵਜੋਂ ਪੰਜਾਬ ਦੀ ਚੋਣ ਕਰਨ। ਇਸ ਤੋਂ ਬਾਅਦ ਪਰਿਵਾਰ ਦੇ ਮੁਖੀ ਦਾ ਨਾਮ, ਇੱਕ ਮੈਂਬਰ ਦਾ ਮੋਬਾਈਲ ਨੰਬਰ ਅਤੇ ਇੱਛਾ ਅਨੁਸਾਰ ਈ-ਮੇਲ ਦਰਜ ਕਰਕੇ ਓਟੀਪੀ ਰਾਹੀਂ ਮੋਬਾਈਲ ਨੰਬਰ ਦੀ ਤਸਦੀਕ ਕਰਨੀ ਹੋਵੇਗੀ। ਅਗਲੇ ਪੜਾਅ ਵਿੱਚ ਜ਼ਿਲ੍ਹੇ ਅਤੇ ਇਲਾਕੇ ਦੀ ਜਾਣਕਾਰੀ, ਨਕਸ਼ੇ ’ਤੇ ਘਰ ਦੀ ਸਥਿਤੀ ਅਤੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਵੇਰਵੇ ਦਰਜ ਕਰਨੇ ਹੋਣਗੇ।
ਫਾਰਮ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਸਾਰੇ ਵੇਰਵਿਆਂ ਦੀ ਜਾਂਚ ਕਰਨੀ ਜ਼ਰੂਰੀ ਹੈ। ਫਾਰਮ ਜਮ੍ਹਾਂ ਹੋਣ ਉਪਰੰਤ ਮਿਲਣ ਵਾਲੀ ਸਵੈ-ਗਣਨਾ ਪਛਾਣ ਸੰਖਿਆ (SE ID) ਸੰਭਾਲ ਕੇ ਰੱਖਣੀ ਹੋਵੇਗੀ। ਨਾਗਰਿਕ ਅਧਿਕਾਰਤ ਪੋਰਟਲ ਤੋਂ ਇਲਾਵਾ ਬਾਰ ਕੋਡ ਰਾਹੀਂ ਵੀ ਸਵੈ-ਗਣਨਾ ਦੀ ਪ੍ਰਕਿਰਿਆ ਤੱਕ ਪਹੁੰਚ ਕਰ ਸਕਦੇ ਹਨ।
*ਗਣਨਾਕਾਰ ਘਰ-ਘਰ ਜਾ ਕੇ ਕਰਨਗੇ ਤਸਦੀਕ*
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਦਰਜ ਕੀਤੀ ਜਾਣਕਾਰੀ ਦੀ ਤਸਦੀਕ ਕਰਨਗੇ। ਇਸ ਦੌਰਾਨ ਨਾਗਰਿਕਾਂ ਨੂੰ ਆਪਣੀ SE ID ਗਣਨਾਕਾਰ ਨੂੰ ਦਿਖਾਉਣੀ ਹੋਵੇਗੀ। ਜੇਕਰ ਕੋਈ ਜਾਣਕਾਰੀ ਰਹਿ ਗਈ ਹੋਵੇ ਜਾਂ ਹੋਰ ਤਸਦੀਕ ਦੀ ਲੋੜ ਹੋਵੇ ਤਾਂ ਗਣਨਾਕਾਰ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਅਮਨਦੀਪ ਸਿੰਘ ਮਾਵੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
📲Get App