🔥 ट्रेंडिंग हिंडौन में 'अपना घर आश्रम' ने 85 मानसि... ગિર ગઢડા તાલુકાના પડાપાદર ગામમાં રેતી... करौली में देवउठनी एकादशी पर बाल विवाह... Dog एबीवीपी ने हिंडौन महाविद्यालय में नई छ... सीएमएचओ ने करौली में मातृ एवं शिशु स्व...
19 नव. 2026•
ગુજરાતી मराठी ਪੰਜਾਬੀ বাংলা
राजनीति

'ਮੈਂ 2027 ਦੀਆਂ ਚੋਣਾਂ ਨਹੀਂ ਲੜਣੀਆਂ ਚਾਹੁੰਦਾ'', ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

✍️ रिपोर्टर: Shamsher Singh 🗓 19 नव. 2026, 06:24 PM 👁 29
शेयर करें: 💬 WhatsApp 📘 Facebook 𝕏 Post

'ਮੈਂ 2027 ਦੀਆਂ ਚੋਣਾਂ ਨਹੀਂ ਲੜਣੀਆਂ ਚਾਹੁੰਦਾ'', ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

'ਮੈਂ 2027 ਦੀਆਂ ਚੋਣਾਂ ਨਹੀਂ ਲੜਣੀਆਂ ਚਾਹੁੰਦਾ'', ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ
‎Thursday, Nov 19, 2026 ।
‎
‎ਲੁਧਿਆਣਾ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖ਼ਿਆ ਹੈ ਕਿ ਉਹ 2027 ਦੀਆਂ ਚੋਣਾਂ ਨਹੀਂ ਲੜਣੀਆਂ ਚਾਹੁੰਦੇ। ਉਨ੍ਹਾਂ ਆਖ਼ਿਆ ਹੈ ਕਿ ਉਹ ਇਸ ਵੇਲੇ ਸੰਸਦ ਮੈਂਬਰ ਹਨ ਤੇ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣ ਲੜਾਉਣਾ ਜਾਂ ਨਾ ਲੜਵਾਉਣਾ ਹਾਈਕਮਾਂਡ ਦਾ ਫ਼ੈਸਲਾ ਹੈ, ਉਨ੍ਹਾਂ ਦੀ ਵਿਧਾਨ ਸਭਾ ਚੋਣ ਲੜਣ ਦੀ ਕੋਈ ਇੱਛਾ ਨਹੀਂ ਹੈ।
‎ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ, ਚਰਨਜੀਤ ਸਿੰਘ ਚੰਨੀ ਜਾਂ ਰਾਜਾ ਵੜਿੰਗ ਕਿਸੇ ਵੀ ਚੀਜ਼ 'ਤੇ ਆਪਣੇ ਸੁਝਾਅ ਹਾਈਕਮਾਂਡ ਨੂੰ ਭੇਜ ਸਕਦੇ ਹਨ ਜਾਂ ਸਿਰਫ਼ ਇੱਛਾ ਜ਼ਾਹਿਰ ਕਰ ਸਕਦੇ ਹਨ, ਇਸ ਬਾਰੇ ਕੋਈ ਵੀ ਫ਼ੈਸਲਾ ਹਾਈਕਮਾਂਡ ਨੇ ਹੀ ਲੈਣਾ ਹੁੰਦਾ ਹੈ। ਵਿਧਾਨ ਸਭਾ ਚੋਣਾਂ ਲੜਣ ਬਾਰੇ ਪੁੱਛੇ ਜਾਣ 'ਤੇ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਵਿਧਾਨ ਸਭਾ ਚੋਣ ਲੜਣ ਦੀ ਕੋਈ ਇੱਛਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵੇਲੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਹਨ ਤੇ ਇਸ ਤੋਂ ਵੱਡਾ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਸੰਸਦ ਮੈਂਬਰਾਂ ਨੂੰ ਲੜਾਉਣਾ ਜਾਂ ਨਾ ਲੜਾਉਣਾ ਹਾਈਕਮਾਂਡ ਦਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਫ਼ੈਸਲਾ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਤੇ ਸਚਿਨ ਪਾਇਲਟ ਨੇ ਲੈਣਾ ਹੈ।
📲Get App