राजनीति
2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

Friday, Oct 23, 2026 ।
ਚੰਡੀਗੜ੍ਹ (ਸ਼ਮਸ਼ੇਰ ਸਿੰਘ ਮਰਾੜ) : ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ 25 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਉਹ 26 ਅਕਤੂਬਰ ਨੂੰ ਪੂਰਾ ਦਿਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗਾਂ ਕਰਨਗੇ। ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ, ਸੰਗਠਨ ਦੀ ਮਜ਼ਬੂਤੀ ਅਤੇ ਚੋਣਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਕੇ. ਸੀ. ਵੇਣੂਗੋਪਾਲ ਦੇ ਇਸ ਦੌਰੇ ਦੌਰਾਨ ਪਾਰਟੀ ਦੀ ਜੱਥੇਬੰਦਕ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਜ਼ਮੀਨੀ ਪੱਧਰ 'ਤੇ ਚੱਲ ਰਹੀਆਂ ਸਰਗਰਮੀਆਂ ਬਾਰੇ ਵੀ ਫੀਡਬੈਕ ਲਿਆ ਜਾ ਸਕਦਾ ਹੈ।
ਸੀਨੀਅਰ ਆਗੂਆਂ ਦੇ ਨਾਲ ਜ਼ਿਲ੍ਹਾ ਪ੍ਰਧਾਨਾਂ ਦੀਆਂ ਮੀਟਿੰਗਾਂ ਇਸ ਗੱਲ ਦਾ ਸੰਕੇਤ ਹਨ ਕਿ ਪਾਰਟੀ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਆਪਣੀ ਪਕੜ ਅਤੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਕੇ. ਸੀ. ਵੇਣੂਗੋਪਾਲ ਦੀ ਪੰਜਾਬ ਕਾਂਗਰਸ ਦੇ ਸੰਗਠਨ 'ਚ ਪਹਿਲਾਂ ਵੀ ਅਹਿਮ ਭੂਮਿਕਾ ਰਹੀ ਹੈ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਚੱਲੀ ਪ੍ਰਕਿਰਿਆ ਦੌਰਾਨ ਵੀ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਮੰਨੀ ਗਈ ਸੀ।
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਪਹਿਲਾਂ ਪਾਰਟੀ ਦੇ ਕਈ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਹੁਣ ਉਨ੍ਹਾਂ ਦੇ ਪੰਜਾਬ ਦੌਰੇ ਨੂੰ ਸੂਬੇ 'ਚ ਪਾਰਟੀ ਦੀ ਅਗਲੀ ਰਣਨੀਤੀ ਤੈਅ ਕਰਨ ਦੇ ਸੰਦਰਭ 'ਚ ਦੇਖਿਆ ਜਾ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕਾਂਗਰਸ ਵੱਲੋਂ ਆਉਣ ਵਾਲੇ ਸਮੇਂ ਲਈ ਇੱਕ ਵਿਸਥਾਰ ਪੂਰਵਕ ਪ੍ਰੋਗਰਾਮ ਤਿਆਰ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਵਿੱਚ ਸੂਬੇ ਦੇ ਤਿੰਨਾਂ ਖੇਤਰਾਂ-ਮਾਝਾ, ਮਾਲਵਾ ਅਤੇ ਦੋਆਬਾ 'ਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨਾ ਅਤੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਬਣਾਉਣਾ ਸ਼ਾਮਲ ਹੋ ਸਕਦਾ ਹੈ