🔥 TRENDING Karnataka Agriculture Department Launc... Karnataka Mandates UPI QR Codes at All... State Converts Over 1,000 Rural Pancha... Karnataka Launches 50 New Fast EV Char... Intelligent Traffic Management System... Karnataka Cabinet Approves Sustainable...
19 Oct 2026•
ગુજરાતી मराठी ਪੰਜਾਬੀ বাংলা
Local

ਰੂਪਨਗਰ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੁਆਰਾ 21-22 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਰੈਲੀ ਦਾ ਐਲਾਨ

✍️ Reporter: Sandeep Kumar Joshi 🗓 19 Oct 2026, 07:18 PM 👁 15
Share: 💬 WhatsApp 📘 Facebook 𝕏 Post

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਰੂਪਨਗਰ ਨੇ ਆਪਣੀਆਂ ਹੱਕੀ ਮੰਗਾਂ ਲਈ 21 ਅਤੇ 22 ਅਕਤੂਬਰ 2026 ਨੂੰ ਜ਼ਿਲ੍ਹਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੁਆਰਾ ਦਿੱਤੇ ਗਏ ਐਕਸ਼ਨਾਂ ਸਬੰਧੀ 19 ਅਕਤੂਬਰ 2026 ਨੂੰ ਰੂਪਨਗਰ ਜ਼ਿਲ੍ਹੇ ਦੇ ਸਮੂਹ ਦਫਤਰੀ ਅਤੇ ਖੇਤਰੀ ਕਾਮਿਆਂ ਅਤੇ ਪੈਨਸ਼ਨਰਾਂ ਨੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਉੱਤੇ ਜ਼ੋਰ ਦਿੱਤਾ, ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਰੱਖਣਾ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ ਦੇਣਾ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਆਦੇਸ਼ਾਂ ਨੂੰ ਰੱਦ ਕਰਵਾਉਣਾ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਨਾ ਲਾਗੂ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ।

ਇਸ ਮੀਟਿੰਗ ਵਿੱਚ 21 ਅਕਤੂਬਰ ਅਤੇ 22 ਅਕਤੂਬਰ 2026 ਨੂੰ ਜ਼ਿਲ੍ਹਾ ਪੱਧਰ ਤੇ ਹੋਣ ਵਾਲੇ ਐਕਸ਼ਨਾਂ ਲਈ ਰਣਨੀਤੀ ਤਿਆਰ ਕੀਤੀ ਗਈ। ਫੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਦੋਵਾਂ ਦਿਨਾਂ ਨੂੰ ਸਮੂਹ ਦਫਤਰੀ ਕਾਮੇ ਸਮੂਹਿਕ ਛੁੱਟੀ ਲੈ ਕੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਅੱਗੇ ਜ਼ਿਲ੍ਹਾ ਪੱਧਰੀ ਰੈਲੀ ਕਰਨਗੇ। ਇਸ ਰੈਲੀ ਵਿੱਚ ਜ਼ਿਲ੍ਹਾ ਰੂਪਨਗਰ ਤੋਂ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਤੋਂ ਕਲੈਰੀਕਲ ਸਟਾਫ, ਅਧਿਆਪਕ, ਤਕਨੀਕੀ ਸਟਾਫ, ਜੀ.ਈਜ਼, ਰੋਡਵੇਜ਼ ਵਿਭਾਗ ਦੇ ਕਰਮਚਾਰੀ, ਡਰਾਈਵਰ, ਸੇਵਾਦਾਰ, ਸਵੀਪਰ, ਬੇਲਦਾਰ, ਬਿਜਲੀ ਵਿਭਾਗ, ਮਿਡ ਡੇ ਮੀਲ, ਆਂਗਣਵਾੜੀ, ਡਾਕਟਰ ਐਸੋਸੀਏਸ਼ਨ, ਆਮ ਆਦਮੀ ਕਲੀਨਿਕ ਦੇ ਸਮੂਹ ਕਰਮਚਾਰੀ ਅਤੇ ਕੰਟਰੈਕਟ/ਆਉਟ ਸੋਰਸ ਕਾਮੇ ਸ਼ਾਮਲ ਹੋਣਗੇ।

ਇਸ ਮੋਕੇ ਸਾਂਝੀ ਤਾਲਮੇਲ ਕਮੇਟੀ, ਜ਼ਿਲ੍ਹਾ ਰੂਪਨਗਰ ਦੇ ਕਨਵੀਨਰ ਸ. ਅਮਰਜੀਤ ਸਿੰਘ ਗਰੇਵਾਲ ਅਤੇ ਸੁਖਦੇਵ ਸਿੰਘ ਸੁਰਤਾਪੁਰੀ, ਰਾਧੇਸ਼ਾਮ ਪ੍ਰਧਾਨ, ਹਰਜੀਤ ਸਿੰਘ ਸੈਣੀ, ਅਵਤਾਰ ਸਿੰਘ ਧੰਨੋਆ, ਰਣਜੀਤ ਸਿੰਘ ਗਿੱਲ, ਸੰਦੀਪ ਸਿੰਘ ਅਤੇ ਕਰਮਵੀਰ ਸਿੰਘ ਸਕੱਤਰ ਡਿਪਟੀ ਕਮਿਸ਼ਨਰ ਰੂਪਨਗਰ ਮੌਜੂਦ ਸਨ। ਇਨ੍ਹਾਂ ਦੇ ਨਾਲ-ਨਾਲ ਪਰਮਿੰਦਰ ਸਿੰਘ, ਵਰਿੰਦਰ ਸਿੰਘ, ਸੰਦੀਪ ਭੱਟ, ਹਰਪ੍ਰੀਤ ਸਿੰਘ, ਰਵੀ ਕੁਮਾਰ, ਜਤਿੰਦਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ (ਰੋਡਵੇਜ਼) ਅਤੇ ਸੁਰਿੰਦਰ ਸਿੰਘ ਖੇੜੀ ਪਟਵਾਰੀ ਵੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਅਤੇ ਜਥੇਬੰਦੀਆਂ ਤੋਂ ਬਹੁ ਗਿਣਤੀ ਵਿੱਚ ਅਹੁਦੇਦਾਰ ਅਤੇ ਕਰਮਚਾਰੀ ਸ਼ਾਮਿਲ ਸਨ।
📲Get App