🔥 TRENDING મોટા આગરીયા ગામ આજુબાજુ માં થયેલ કેબલ... Tripura CM says CPI(M)-Congress allian... Tripura Leader Sushanta Chakraborty Ap... MHA Deploys 25 CAPF Companies for Trip... Teacher Shortage Hits 420 Himachal Sch... Himachal CM Sukhu Blames BJP Govt for...
20 Nov 2026•
ગુજરાતી मराठी ਪੰਜਾਬੀ বাংলা
Religion

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

✍️ Reporter: Shamsher Singh 🗓 20 Nov 2026, 08:59 PM 👁 16
Share: 💬 WhatsApp 📘 Facebook 𝕏 Post

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ
‎Friday, Nov 20, 2026 ।
‎
‎ਅੰਮ੍ਰਿਤਸਰ( need 24) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ 2026 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
‎ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।
‎ਐਡਵੋਕੇਟ ਧਾਮੀ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 21 ਨਵੰਬਰ ਅਤੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿਥੇ ਪ੍ਰੋਗਰਾਮ ਅਨੁਸਾਰ ਇਹ ਜਥਾ 22 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ
📲Get App