🔥 TRENDING भिनगा क्षेत्र के बेनीडिहवा और एकघरवा क... Wild Tiger Population Climbs to 3,890... देश और अपराध जगत की बड़ी ख़बरें Tamil Nadu Local Body Elections to be... Canada declares 85% of Great Bear Rain... Chennai Suburbs Get 10-12cm Rain as No...
21 Oct 2026•
ગુજરાતી मराठी ਪੰਜਾਬੀ বাংলা

ਬਠਿੰਡਾ ਜ਼ਿਲ੍ਹੇ ਵਿੱਚ ਪਟਾਕਿਆਂ ਦੀਆਂ ਸਟਾਲਾਂ ਲਈ 24 ਅਕਤੂਬਰ ਤੱਕ ਦੇ ਸਕਦੇ ਹੋ ਦਰਖ਼ਾਸਤਾਂ

✍️ Reporter: Jiwan kumar 🗓 21 Oct 2026, 06:46 PM 👁 8
Share: 💬 WhatsApp 📘 Facebook 𝕏 Post

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਨੁਸਾਰ ਬਠਿੰਡਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਵਾਸਤੇ 22 ਤੋਂ 24 ਅਕਤੂਬਰ ਤੱਕ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰਾਹੀਂ ਦਰਖ਼ਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਲਾਇਸੈਂਸਾਂ ਦਾ ਡਰਾਅ 29 ਅਕਤੂਬਰ ਨੂੰ ਦੁਪਹਿਰ 2 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੱਢਿਆ ਜਾਵੇਗਾ। ਜ਼ਿਲ੍ਹੇ ਵਿੱਚ ਬਠਿੰਡਾ, ਗੋਨਿਆਣਾ, ਭੁੱਚੋ ਮੰਡੀ, ਰਾਮਾਂ ਮੰਡੀ, ਤਲਵੰਡੀ ਸਾਬੋ, ਰਾਮਪੁਰਾ ਫੂਲ, ਭਗਤਾ ਭਾਈਕਾ ਅਤੇ ਮੌੜ ਸਮੇਤ ਵੱਖ-ਵੱਖ ਥਾਵਾਂ ’ਤੇ ਪਟਾਕਿਆਂ ਦੀਆਂ ਸਟਾਲਾਂ ਲਗਾਈਆਂ ਜਾਣਗੀਆਂ।

ਆਰਜ਼ੀ ਲਾਇਸੈਂਸਾਂ ਲਈ 29 ਅਕਤੂਬਰ ਨੂੰ ਦੁਪਹਿਰ 2 ਵਜੇ ਕੱਢਿਆ ਜਾਵੇਗਾ ਡਰਾਅ; ਜ਼ਿਲ੍ਹੇ ਵਿੱਚ 10 ਥਾਵਾਂ ’ਤੇ ਲੱਗਣਗੀਆਂ ਸਟਾਲਾਂ

ਬਠਿੰਡਾ, 21 ਅਕਤੂਬਰ(ਜੀਵਨ ਬਾਂਸਲ)ਦੀਵਾਲੀ ਅਤੇ ਗੁਰਪੁਰਬ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ 22 ਤੋਂ 24 ਅਕਤੂਬਰ 2026 ਤੱਕ ਆਪਣੀਆਂ ਦਰਖ਼ਾਸਤਾਂ ਦੇ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਵਾਸਤੇ ਦਰਖ਼ਾਸਤਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਵਿਖੇ ਸਥਿਤ ਸੇਵਾ ਕੇਂਦਰ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ। ਦਰਖ਼ਾਸਤਾਂ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ 29 ਅਕਤੂਬਰ 2026 ਨੂੰ ਬਾਅਦ ਦੁਪਹਿਰ 2 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਲਾਇਸੈਂਸਾਂ ਲਈ ਡਰਾਅ ਕੱਢਿਆ ਜਾਵੇਗਾ।
ਜ਼ਿਲ੍ਹੇ ਵਿੱਚ 10 ਥਾਵਾਂ ’ਤੇ ਲੱਗਣਗੀਆਂ ਪਟਾਕਿਆਂ ਦੀਆਂ ਸਟਾਲਾਂ
ਡਿਪਟੀ ਕਮਿਸ਼ਨਰ ਅਨੁਸਾਰ, ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਵਿੱਚ ਕੁੱਲ 10 ਸਥਾਨ ਨਿਰਧਾਰਿਤ ਕੀਤੇ ਗਏ ਹਨ। ਇਨ੍ਹਾਂ ਵਿੱਚ ਬਠਿੰਡਾ ਸ਼ਹਿਰ ਦੇ ਨਗਰ ਸੁਧਾਰ ਟਰੱਸਟ ਦਫ਼ਤਰ ਦੇ ਸਾਹਮਣੇ, ਪਾਵਰ ਹਾਊਸ ਰੋਡ, ਪੁੱਡਾ ਗਰਾਊਂਡ ਅਤੇ ਡੀ.ਡੀ. ਮਿੱਤਲ ਟਾਵਰ ਦੇ ਸਾਹਮਣੇ ਖਾਲੀ ਗਰਾਊਂਡ ਸ਼ਾਮਲ ਹਨ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੋਨਿਆਣਾ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਭੁੱਚੋ ਮੰਡੀ; ਐੱਸ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਨੇੜੇ ਕੈਟਲ ਫੇਅਰ ਗਰਾਊਂਡ, ਰਾਮਾਂ ਮੰਡੀ; ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਤਲਵੰਡੀ ਸਾਬੋ; ਸੂਏ ਵਾਲੇ ਪੁਲ ਨੇੜੇ ਖੇਡ ਸਟੇਡੀਅਮ, ਮੰਡੀ ਰਾਮਪੁਰਾ ਫੂਲ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਠਾ ਗੁਰੂ ਰੋਡ, ਭਗਤਾ ਭਾਈਕਾ ਅਤੇ ਐੱਸ.ਡੀ. ਹਾਈ ਸਕੂਲ, ਮੌੜ ਵਿਖੇ ਸਟਾਲਾਂ ਲਗਾਉਣ ਲਈ ਸਥਾਨ ਨਿਰਧਾਰਿਤ ਕੀਤੇ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਹਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਰਧਾਰਿਤ ਮਿਤੀਆਂ ਅੰਦਰ ਦਰਖ਼ਾਸਤਾਂ ਜਮ੍ਹਾਂ ਕਰਵਾਉਣ ਅਤੇ ਲਾਇਸੈਂਸ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਕਰਨ।
📲Get App