🔥 TRENDING 19 Dead After Consuming Toxic Alcohol... Manipur Naga Council Announces End to... Manipur CM urges people to follow Lamy... ANSAM condemns killing of two Naga civ... Meghalaya Congress chief warns BJP tha... Gujarat CM Bhupendra Patel and Union M...
26 Sep 2026•
ગુજરાતી मराठी ਪੰਜਾਬੀ বাংলা
Sports

[26/09, 9:03 pm] Jiwan Kumar: ਲੁਧਿਆਣਾ ਨੂੰ 3-1 ਨਾਲ ਮਾਤ ਦੇ ਕੇ ਪੀ.ਆਈ.ਐਸ. ਬਠਿੰਡਾ ਬਣਿਆ ਹਾਕੀ ਚੈਂਪੀਅਨ [26/09, 9:04 pm] Jiwan Kumar: ਫਾਈਨਲ ’ਚ ਲੁਧਿਆਣਾ ਨੂੰ 3-1 ਨਾਲ ਹਰਾਇਆ; ਮਲੇਰਕੋਟਲਾ ਤੀਜੇ ਸਥਾਨ ’ਤੇ

✍️ Reporter: Jiwan kumar 🗓 26 Sep 2026, 09:13 PM 👁 15
Watch on: ▶️ YouTube
Share: 💬 WhatsApp 📘 Facebook 𝕏 Post

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਠਿੰਡਾ ਵਿੱਚ ਹੋ ਰਹੇ ਜ਼ਿਲ੍ਹਾ ਟੂਰਨਾਮੈਂਟ ਦੇ ਹਾਕੀ ਮੁਕਾਬਲਿਆਂ ਵਿੱਚ ਅੰਡਰ-14 ਲੜਕੀਆਂ ਦੀ ਸ਼੍ਰੇਣੀ ਵਿੱਚ ਪੀ.ਆਈ.ਐਸ. ਬਠਿੰਡਾ ਨੇ ਪਹਿਲਾ ਸਥਾਨ ਹਾਸਲ ਕੀਤਾ। ਫਾਈਨਲ ਵਿੱਚ ਬਠਿੰਡਾ ਦੀ ਟੀਮ ਨੇ ਲੁਧਿਆਣਾ ਨੂੰ 3-1 ਨਾਲ ਹਰਾਇਆ, ਜਦਕਿ ਤੀਜੇ ਸਥਾਨ ਦੇ ਮੁਕਾਬਲੇ ਵਿੱਚ ਮਲੇਰਕੋਟਲਾ ਨੇ ਜਲੰਧਰ ਨੂੰ 6-0 ਨਾਲ ਹਰਾਇਆ।

ਬਠਿੰਡਾ, 26 ਸਤੰਬਰ: ( ਜੀਵਨ ਬਾਂਸਲ )ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਠਿੰਡਾ ਵਿਖੇ ਚੱਲ ਰਹੇ ਜ਼ਿਲ੍ਹਾ ਟੂਰਨਾਮੈਂਟ ਦੇ ਚੌਥੇ ਦਿਨ ਹਾਕੀ ਦੇ ਮੁਕਾਬਲੇ ਕਰਵਾਏ ਗਏ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਪੀ.ਆਈ.ਐਸ. ਬਠਿੰਡਾ ਨੇ ਫਾਈਨਲ ਮੁਕਾਬਲੇ ਵਿੱਚ ਲੁਧਿਆਣਾ ਨੂੰ 3-1 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਤੀਜੇ ਸਥਾਨ ਲਈ ਹੋਏ ਹਾਰਡ ਲਾਈਨ ਮੁਕਾਬਲੇ ਵਿੱਚ ਮਲੇਰਕੋਟਲਾ ਨੇ ਜਲੰਧਰ ਨੂੰ 6-0 ਨਾਲ ਹਰਾਇਆ। ਇਸ ਤਰ੍ਹਾਂ ਪੀ.ਆਈ.ਐਸ. ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਮਲੇਰਕੋਟਲਾ ਨੇ ਤੀਜਾ ਸਥਾਨ ਹਾਸਲ ਕੀਤਾ।

ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਟ੍ਰਾਫੀਆਂ ਦੇਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਸ੍ਰੀ ਚਮਕੌਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਾਕੀ ਟਰਫ ’ਤੇ ਪਹੁੰਚਣ ’ਤੇ ਗਰਾਊਂਡ ਕਨਵੀਨਰ ਰਣਧੀਰ ਸਿੰਘ ਅਤੇ ਕੋ-ਕਨਵੀਨਰ ਜਗਮੋਹਨ ਸਿੰਘ ਵੱਲੋਂ ਉਨ੍ਹਾਂ ਦਾ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਸ੍ਰੀ ਚਮਕੌਰ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਸਫਲਤਾ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਖਿਡਾਰਨਾਂ ਜਿੱਤ ਹਾਸਲ ਨਹੀਂ ਕਰ ਸਕੀਆਂ, ਉਹ ਨਿਰਾਸ਼ ਨਾ ਹੋਣ, ਕਿਉਂਕਿ ਹਾਰ ਖੇਡ ਦਾ ਹਿੱਸਾ ਹੈ ਅਤੇ ਇਸ ਤੋਂ ਆਪਣੀਆਂ ਕਮੀਆਂ ਦੀ ਪਛਾਣ ਕਰਕੇ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਖਿਡਾਰਨਾਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਹਾਕੀ ਕੋਚ ਰਾਜਵੰਤ ਸਿੰਘ, ਸੁਖਜਿੰਦਰਪਾਲ ਕੌਰ ਸੁੱਖੀ, ਗੁਰਵਿੰਦਰ ਕੌਰ, ਇਸ਼ਟਪਾਲ ਸਿੰਘ, ਗੁਰਜੀਤ ਸਿੰਘ ਝੱਬਰ, ਕੁਲਬੀਰ ਸਿੰਘ, ਸਰਬਜੀਤ ਕੌਰ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ।
📲Get App