🔥 ट्रेंडिंग अपर कलेक्टर ने विदिशा में जनगणना द्वित... ਸ੍ਰੀ ਗੁਰੂ ਰਾਮਦਾਸ ਨੌਜਵਾਨ ਸੇਵਾ ਸੋਸਾਇਟੀ ਵ... बुरहानपुर में प्रथम ताप्ती रैपिड एवं ब... मुख्य सचिव अशोक वर्णवाल ने ग्वालियर मे... सिंहस्थ-2028 की तैयारियों को गति: मुख्... राष्ट्रीय मानवाधिकार आयोग सदस्य प्रियं...
26 अक्टू. 2026•
ગુજરાતી मराठी ਪੰਜਾਬੀ বাংলা

ਬਠਿੰਡਾ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 2.66 ਲੱਖ ਮੀਟ੍ਰਿਕ ਟਨ ਤੋਂ ਪਾਰ

✍️ रिपोर्टर: Jiwan kumar 🗓 26 अक्टू. 2026, 09:20 PM 👁 23
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 2,66,001 ਮੀਟ੍ਰਿਕ ਟਨ ਹੋ ਗਈ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਨੁਸਾਰ, ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 2,26,750 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 467 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਕਿਸਾਨਾਂ ਨੂੰ 467 ਕਰੋੜ ਰੁਪਏ ਦੀ ਅਦਾਇਗੀ; ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਕੈਂਪ ਜਾਰੀ
ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 25 ਅਕਤੂਬਰ ਨੂੰ ਮੰਡੀਆਂ ਵਿੱਚ 45,489 ਮੀਟ੍ਰਿਕ ਟਨ ਝੋਨਾ ਪਹੁੰਚਿਆ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮਦ 2,66,001 ਮੀਟ੍ਰਿਕ ਟਨ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਹੁਣ ਤੱਕ ਪਨਗ੍ਰੇਨ ਵੱਲੋਂ 1,01,244 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 44,866 ਮੀਟ੍ਰਿਕ ਟਨ, ਪਨਸਪ ਵੱਲੋਂ 51,199 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 29,441 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਨ੍ਹਾਂ ਏਜੰਸੀਆਂ ਵੱਲੋਂ ਕੁੱਲ 2,26,750 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 467 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੁਕਵੇਂ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ, ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਨਾਲ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਕੀਤੀ ਜਾ ਸਕੇ।
📲Get App