🔥 ट्रेंडिंग અરવલ્લીમાં કબ્રસ્તાનની ખુલ્લી જગ્યાએ ગ... જીવલેણ હુમલાના ગુન્હામાં ૫ મહીનાથી નાસ... *💥💥కె. తిమ్మాపురంలో బీజేపీకి షాక్..... सवाई माधोपुर मे ं मुकेश शर्मा बन े उप... Gujarati Dahod news ताजाराम सियागने का मेरी धर्मपत्नी ने प...
26 नव. 2026•
ગુજરાતી मराठी ਪੰਜਾਬੀ বাংলা

ਬਠਿੰਡਾ ’ਚ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਮੌਕ ਡਰਿੱਲ

✍️ रिपोर्टर: Jiwan kumar 🗓 26 नव. 2026, 09:05 PM 👁 25
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਬਠਿੰਡਾ ਦੇ ਸਰਕਾਰੀ ਕੁਆਟਰ ਦਰਜਾ-3 ਵਿਖੇ 27 ਨਵੰਬਰ ਨੂੰ ਰਾਤ 8 ਵਜੇ ਸਿਵਲ ਡਿਫੈਂਸ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਵੱਖ-ਵੱਖ ਵਿਭਾਗ ਅੱਗ ਬੁਝਾਉਣ, ਬਚਾਅ, ਫਸਟ ਏਡ ਅਤੇ ਐਮਰਜੈਂਸੀ ਪ੍ਰਬੰਧਾਂ ਦਾ ਅਭਿਆਸ ਕਰਨਗੇ। ਲੋਕਾਂ ਨੂੰ ਸਾਇਰਨ ਦੀ ਆਵਾਜ਼ ਸੁਣ ਕੇ ਘਬਰਾਉਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

ਸਰਕਾਰੀ ਕੁਆਟਰ ਦਰਜਾ-3 ਵਿਖੇ ਅੱਗ ਬੁਝਾਊ, ਬਚਾਅ ਤੇ ਫਸਟ ਏਡ ਕਾਰਜਾਂ ਦਾ ਹੋਵੇਗਾ ਅਭਿਆਸ; ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ
ਬਠਿੰਡਾ, 26 ਨਵੰਬਰ (ਜੀਵਨ ਬਾਂਸਲ): ਸਿਵਲ ਡਿਫੈਂਸ ਦੀਆਂ ਐਮਰਜੈਂਸੀ ਤਿਆਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਪਰਖ ਲਈ 27 ਨਵੰਬਰ 2026 ਨੂੰ ਰਾਤ 8 ਵਜੇ ਸਰਕਾਰੀ ਕੁਆਟਰ ਦਰਜਾ-3, ਬਠਿੰਡਾ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ ਅਤੇ ਐੱਸ.ਡੀ.ਐੱਮ. ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਕਈ ਅਹਿਮ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਵਿੱਚ ਅੱਗ ਬੁਝਾਉਣ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਤੇ ਡਾਕਟਰੀ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਟ੍ਰੈਫਿਕ ਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਲ ਹੋਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੌਕ ਡਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਨਾ ਫੈਲਾਈ ਜਾਵੇ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਪਰਖਣ ਲਈ ਕਰਵਾਇਆ ਜਾਣ ਵਾਲਾ ਨਿਯਮਤ ਅਭਿਆਸ ਹੈ। ਇਸ ਦੌਰਾਨ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਸੰਕੇਤ ਦਿੱਤਾ ਜਾਵੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਇਹ ਮੌਕ ਡਰਿੱਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਈ ਜਾ ਰਹੀ ਹੈ।
ਮੀਟਿੰਗ ਦੌਰਾਨ ਰੈੱਡ ਕਰਾਸ ਦੇ ਸਕੱਤਰ ਸ੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਐਨ.ਡੀ.ਆਰ.ਐੱਫ., ਪੀ.ਐੱਸ.ਪੀ.ਸੀ.ਐੱਲ., ਸਿਹਤ ਵਿਭਾਗ, ਨਗਰ ਨਿਗਮ, ਪੁਲਿਸ ਵਿਭਾਗ ਅਤੇ ਬੀ.ਐੱਸ.ਐੱਨ.ਐੱਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
📲Get App