🔥 ट्रेंडिंग બનાસકાંઠાના ડીસામાં એલ.સી.બી. દ્વારા જ... निर्दलीय उम्मीदवार लक्ष्मी देवी को कां... जैसलमेर में 10 पंचायत समितियों में कां... हिमाचल होस्टल में छात्रों ने सहपाठी पर... भारत ने सेब खेती के लिए आधुनिक उत्कृष्... मोहम्मद अझरुद्दीन के सदी से केरला ने ह...
27 नव. 2026•
ગુજરાતી मराठी ਪੰਜਾਬੀ বাংলা
शिक्षा

*ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ 28 ਨਵੰਬਰ ਨੂੰ*

✍️ रिपोर्टर: Parkash singh 🗓 27 नव. 2026, 09:08 PM 👁 30
शेयर करें: 💬 WhatsApp 📘 Facebook 𝕏 Post

-12 ਪ੍ਰੀਖਿਆ ਕੇਂਦਰਾਂ ਵਿੱਚ 3381 ਵਿਦਿਆਰਥੀ ਦੇਣਗੇ ਪ੍ਰੀਖਿਆ

ਤਰਨ ਤਾਰਨ, 27 ਨਵੰਬਰ ( ਪ੍ਰਕਾਸ਼ ਸਿੰਘ ਜੌਹਲ )
ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਦੀ ਅਗਵਾਈ ਹੇਠ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਕਰਵਾਈ ਜਾ ਰਹੀ ਮੁਕਾਬਲੇ ਦੀ ਪ੍ਰੀਖਿਆ ਸ਼ਨੀਵਾਰ 28 ਨਵੰਬਰ ਨੂੰ ਜ਼ਿਲ੍ਹੇ ਦੇ 12 ਪ੍ਰੀਖਿਆ ਕੇਂਦਰਾਂ 'ਤੇ ਲਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੰਗਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਕੁੱਲ 3381 ਵਿਦਿਆਰਥੀ ਭਾਗ ਲੈਣਗੇ। ਪ੍ਰੀਖਿਆ ਦਾ ਸਮਾਂ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।

ਉਨ੍ਹਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇਣ ਲਈ ਆਪਣਾ ਰੋਲ ਨੰਬਰ ਅਤੇ ਆਧਾਰ ਕਾਰਡ ਲੈ ਕੇ ਪ੍ਰੀਖਿਆ ਸਥਾਨ ਤੇ ਸਮੇਂ ਸਿਰ ਪਹੁੰਚਣ।

ਇਸ ਮੌਕੇ ਡੀਲਿੰਗ ਇਕਬਾਲ ਸਿੰਘ, ਸੁਪਰਡੈਂਟ ਸਰਬਜੀਤ ਸਿੰਘ, ਜਵਾਹਰ ਨਵੋਦਿਆ ਵਿਦਿਆਲਿਆ ਪ੍ਰਿੰਸੀਪਲ ਰਵਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਹੇਮੰਤ ਸ਼ਰਮਾ, ਵਿਪਨ ਕੁਮਾਰ ਸੈਨ, ਓ.ਐਸ ਤੋਂ ਇਲਾਵਾ ਵਰੁਣ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
📲Get App