🔥 TRENDING Teenager Plans Fake Heist to Evade ₹40... Doda Court Acquits Militant Accused Af... Supreme Court to Hear Pleas Against De... Thousands Detained as India Cracks Dow... Emergency Flight Lands in Hyderabad Af... 22 Indian Seafarers Rescued After Tank...
12 Oct 2026•
ગુજરાતી मराठी ਪੰਜਾਬੀ বাংলা
ਮੁਕਤਸਰ: ਘਰੇਲੂ ਕਲੇਸ਼ ਤੋਂ ਤੰਗ ਆ ਕੇ 28 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਤਨੀ 'ਤੇ ਲੱਗੇ ਗੰਭੀਰ ਇਲਜ਼ਾਮ
Crime

ਮੁਕਤਸਰ: ਘਰੇਲੂ ਕਲੇਸ਼ ਤੋਂ ਤੰਗ ਆ ਕੇ 28 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਤਨੀ 'ਤੇ ਲੱਗੇ ਗੰਭੀਰ ਇਲਜ਼ਾਮ

✍️ Reporter: Paras Sharma 🗓 22 Aug 2026, 10:20 PM 👁 84
Share: 💬 WhatsApp 📘 Facebook 𝕏 Post

ਮੁਕਤਸਰ ਦੀ ਗੋਬਿੰਦ ਸਿੰਘ ਨਗਰੀ ਵਿਖੇ ਇੱਕ 28 ਸਾਲਾ ਨੌਜਵਾਨ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪਤਨੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ।

ਮੁਕਤਸਰ ਦੀ ਗੋਬਿੰਦ ਸਿੰਘ ਨਗਰੀ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇੱਕ 28 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਕਾਫੀ ਸਮੇਂ ਤੋਂ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਦੱਸਿਆ ਕਿ ਘਰੇਲੂ ਵਿਵਾਦਾਂ ਕਾਰਨ ਨੌਜਵਾਨ ਮਾਨਸਿਕ ਤੌਰ 'ਤੇ ਬਹੁਤ ਦੁਖੀ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਲਗਾਏ ਗਏ ਇਲਜ਼ਾਮਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
📲Get App