🔥 TRENDING ગાંધીનગરમાં વર્ચ્યુઅલ બેઠકમાં બોટાદના... Ajit Doval Reflects on Sikkim Mission... Man Detained for Carrying Alcohol Bott... 55-year-old widow found murdered in Sh... Ujjain Celebrates 94th Anniversary of... Rajasthan High Court Orders State Govt...
19 Sep 2026
ગુજરાતી मराठी ਪੰਜਾਬੀ বাংলা
Crime

ਮੁਬਾਰਿਕਪੁਰ ਪੁਲਿਸ ਵੱਲੋਂ 3 ਕਿੱਲੋ ਅਫ਼ੀਮ ਸਮੇਤ ਤਿੰਨ ਕਾਬੂ; ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

✍️ Reporter: Gaurav Sharma 🗓 19 Sep 2026, 02:40 PM 👁 31
Share: 💬 WhatsApp 📘 Facebook 𝕏 Post

ਮੁਬਾਰਿਕਪੁਰ ਪੁਲਿਸ ਵੱਲੋਂ 3 ਕਿੱਲੋ ਅਫ਼ੀਮ ਸਮੇਤ ਤਿੰਨ ਕਾਬੂ; ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਮੁਬਾਰਿਕਪੁਰ ਪੁਲਿਸ ਵੱਲੋਂ 3 ਕਿੱਲੋ ਅਫ਼ੀਮ ਸਮੇਤ ਤਿੰਨ ਕਾਬੂ; ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਡੇਰਾਬੱਸੀ
ਡੇਰਾਬੱਸੀ ਤਿੰਨ ਕਿੱਲੋ ਅਫ਼ੀਮ ਸਮੇਤ ਕਾਬੂ ਕੀਤੇ ਤਿੰਨ ਮੁਲਜ਼ਮ ਪੁਲਿਸ ਪਾਰਟੀ ਨਾਲ।
ਮੁਬਾਰਿਕਪੁਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਦੀ ਤਿੰਨ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਹ ਅਫ਼ੀਮ ਝਾਰਖੰਡ ਤੋਂ ਲਿਆ ਕੇ ਪੰਚਕੂਲਾ ਅਤੇ ਜ਼ੀਰਕਪੁਰ ਦੇ ਆਸ-ਪਾਸ ਦੇ ਖੇਤਰਾਂ ਵਿੱਚ ਸਪਲਾਈ ਕੀਤੀ ਜਾਣੀ ਸੀ, ਪਰ ਇਸ ਤੋਂ ਪਹਿਲਾਂ ਹੀ ਮੁਲਜ਼ਮ ਪੁਲਿਸ ਦੇ ਅੜਿੱਕੇ ਚੜ੍ਹ ਗਏ। ਮੁਲਜ਼ਮਾਂ ਨੂੰ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕਰਨ 'ਤੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ।
ਜਾਣਕਾਰੀ ਦਿੰਦਿਆਂ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਐਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਚੌਕੀ ਦੇ ਬਾਹਰ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਤਿੰਨ ਵਿਅਕਤੀ ਪਿੱਠੂ ਬੈਗ ਲੈ ਕੇ ਪੰਚਕੂਲਾ ਵੱਲੋਂ ਆਉਂਦੇ ਦਿਖਾਈ ਦਿੱਤੇ। ਨਾਕਾ ਦੇਖ ਕੇ ਉਹ ਸ਼ੱਕੀ ਹਾਲਾਤਾਂ ਵਿੱਚ ਪਿੱਛੇ ਮੁੜਨ ਲੱਗੇ, ਪਰ ਪੁਲਿਸ ਨੇ ਮੁਸਤੈਦੀ ਵਰਤਦਿਆਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਕੋਲ ਮੌਜੂਦ ਦੋ ਬੈਗਾਂ ਦੀ ਤਲਾਸ਼ੀ ਲੈਣ 'ਤੇ ਇੱਕ ਬੈਗ ਵਿੱਚੋਂ ਤਿੰਨ ਕਿੱਲੋ ਅਫ਼ੀਮ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਆਦਿੱਤਿਆ ਪੁੱਤਰ ਦੁੱਖਣ ਯਾਦਵ, ਰਾਕੇਸ਼ ਯਾਦਵ ਪੁੱਤਰ ਲਖਨ ਯਾਦਵ ਅਤੇ ਭੁਵਨੇਸ਼ਵਰ ਯਾਦਵ ਪੁੱਤਰ ਜਗਦੀਸ਼ ਯਾਦਵ (ਸਾਰੇ ਵਾਸੀ ਝਾਰਖੰਡ) ਵਜੋਂ ਹੋਈ ਹੈ। ਇਹ ਸਾਰੇ ਘੁੰਮ-ਫਿਰ ਕੇ ਅਫ਼ੀਮ ਵੇਚਣ ਦਾ ਧੰਦਾ ਕਰਦੇ ਸਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
📲Get App