🔥 TRENDING Business Today Releases 22‑ and 24‑Car... West Bengal Police Inspector Suspended... Supreme Court rules public servant det... Delhi Announces November 16 Holiday fo... Bihar Board Launches Free JEE‑NEET Coa... Punjab Police Bust Drone‑Based Heroin...
10 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਨੂੰ ਮਿਲੇਗੀ ਨਵੀਂ ਪਛਾਣ, ਫਾਇਰ ਬ੍ਰਿਗੇਡ ਨੇੜੇ ਬਣੇਗਾ ਆਧੁਨਿਕ ਕਲਾਕ ਟਾਵਰ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ,

✍️ Reporter: Jiwan kumar 🗓 10 Nov 2026, 08:00 PM 👁 11
Watch on: ▶️ YouTube
Share: 💬 WhatsApp 📘 Facebook 𝕏 Post

ਬਠਿੰਡਾ ਵਿੱਚ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਕਲਾਕ ਟਾਵਰ ਬਣਾਇਆ ਜਾ ਰਿਹਾ ਹੈ। 40 ਫੁੱਟ ਉੱਚੇ ਇਸ ਟਾਵਰ ਦੀਆਂ ਚਾਰੋਂ ਦਿਸ਼ਾਵਾਂ ਵਿੱਚ ਘੜੀਆਂ ਲਗਾਈਆਂ ਜਾਣਗੀਆਂ। ਨਗਰ ਨਿਗਮ ਨੇ ਇਸ ਨੂੰ 45 ਤੋਂ 50 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਹੈ।

ਬਠਿੰਡਾ, 10 ਨਵੰਬਰ (ਜੀਵਨ ਬਾਂਸਲ): ਬਠਿੰਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਆਧੁਨਿਕ ਪਛਾਣ ਨੂੰ ਹੋਰ ਨਿਖਾਰਨ ਲਈ ਨਗਰ ਨਿਗਮ ਵੱਲੋਂ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਫਾਇਰ ਬ੍ਰਿਗੇਡ ਦੇ ਨਜ਼ਦੀਕ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਲਾਕ ਟਾਵਰ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ।
ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਸ੍ਰੀ ਰਾਜਿੰਦਰ ਕੁਮਾਰ, ਐੱਸਡੀਓ ਸੋਫੀਆ ਉੱਪਲ, ਜੇਈ ਸ੍ਰੀ ਸਚਿਨ ਕੁਮਾਰ ਸਮੇਤ ਕੌਂਸਲਰ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਆਧੁਨਿਕ, ਸੁੰਦਰ ਅਤੇ ਸੁਵਿਧਾਜਨਕ ਸ਼ਹਿਰ ਵਜੋਂ ਵਿਕਸਤ ਕਰਨ ਲਈ ਨਗਰ ਨਿਗਮ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ਼ਹਿਰ ਦੇ ਪ੍ਰਮੁੱਖ ਖੇਤਰ ਵਿੱਚ ਆਧੁਨਿਕ ਡਿਜ਼ਾਈਨ ਵਾਲਾ ਕਲਾਕ ਟਾਵਰ ਤਿਆਰ ਕੀਤਾ ਜਾ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀ ਨਵੀਂ ਪਛਾਣ ਬਣ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਕਲਾਕ ਟਾਵਰ ਦੀ ਉਚਾਈ ਕਰੀਬ 40 ਫੁੱਟ ਅਤੇ ਚੌੜਾਈ 7.25 ਗੁਣਾ 7.25 ਫੁੱਟ ਹੋਵੇਗੀ। ਇਸ ਦੀਆਂ ਚਾਰੋਂ ਦਿਸ਼ਾਵਾਂ ਵਿੱਚ ਚਾਰ ਆਧੁਨਿਕ ਘੜੀਆਂ ਲਗਾਈਆਂ ਜਾਣਗੀਆਂ, ਤਾਂ ਜੋ ਆਸ-ਪਾਸ ਤੋਂ ਲੰਘਣ ਵਾਲੇ ਲੋਕਾਂ ਨੂੰ ਸਮੇਂ ਦੀ ਜਾਣਕਾਰੀ ਆਸਾਨੀ ਨਾਲ ਮਿਲ ਸਕੇ। ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਪੂਰਾ ਕਰਦੇ ਹੋਏ ਇਸ ਨੂੰ ਕਰੀਬ 45 ਤੋਂ 50 ਦਿਨਾਂ ਵਿੱਚ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਕੰਮ ਕਰ ਰਹੀ ਹੈ। ਨਗਰ ਨਿਗਮ ਬਠਿੰਡਾ ਵੱਲੋਂ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਕਲਾਕ ਟਾਵਰ ਸਿਰਫ਼ ਸਮਾਂ ਦੱਸਣ ਵਾਲਾ ਢਾਂਚਾ ਹੀ ਨਹੀਂ ਹੋਵੇਗਾ, ਸਗੋਂ ਬਠਿੰਡਾ ਦੀ ਆਧੁਨਿਕ ਸੋਚ ਅਤੇ ਵਿਕਾਸ ਦਾ ਪ੍ਰਤੀਕ ਵੀ ਬਣੇਗਾ। ਇਸ ਦੇ ਨਿਰਮਾਣ ਨਾਲ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਹੋਣ ਦੇ ਨਾਲ ਸ਼ਹਿਰ ਵਾਸੀਆਂ ਨੂੰ ਇੱਕ ਨਵਾਂ ਆਕਰਸ਼ਕ ਸਥਾਨ ਮਿਲੇਗਾ।
📲Get App