🔥 ट्रेंडिंग BMRCL Launches Free E-Book Library at... ਸੜਕ ਹਾਦਸੇ ਚ ਨੋਜਵਾਨ ਦੀ ਹੋਈ ਮੌਤ Free Kannada Audio Guide Launched at H... उज्जैन के विद्यार्थियों से 'यशस्वी संव... Smart Audio Guides Launched at Hampi,... Karnataka Agriculture Department Launc...
19 अक्टू. 2026•
ગુજરાતી मराठी ਪੰਜਾਬੀ বাংলা

ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

✍️ रिपोर्टर: Jiwan kumar 🗓 19 अक्टू. 2026, 06:43 PM 👁 24
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਜਾਰੀ ਹੈ ਅਤੇ ਹੁਣ ਤੱਕ 37,667 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਾ ਆਉਣ ਦੇਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਬੰਧਾਂ ਦਾ ਲਿਆ ਜਾਇਜ਼ਾ; ਕਿਸਾਨਾਂ ਨੂੰ 69.88 ਕਰੋੜ ਰੁਪਏ ਦੀ ਅਦਾਇਗੀ

ਬਠਿੰਡਾ, 19 ਅਕਤੂਬਰ(ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਜਾਰੀ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਦਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ 69.88 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖ਼ਰੀਦ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11,044 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਇਸ ਨਾਲ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ ਝੋਨੇ ਦੀ ਆਮਦ 54,664 ਮੀਟ੍ਰਿਕ ਟਨ ਹੋ ਗਈ ਹੈ।
ਖ਼ਰੀਦ ਏਜੰਸੀਆਂ ਦੇ ਅੰਕੜਿਆਂ ਅਨੁਸਾਰ ਪਨਗ੍ਰੇਨ ਵੱਲੋਂ 17,982 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4,605 ਮੀਟ੍ਰਿਕ ਟਨ, ਪਨਸਪ ਵੱਲੋਂ 10,476 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 4,604 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੁੱਲ ਖ਼ਰੀਦ 37,667 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ।
ਲਿਫਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇੱਕ ਦਿਨ ਵਿੱਚ 5,658 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 19,483 ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ ਹੁਣ ਤੱਕ 69.88 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਲਿਫਟਿੰਗ ਅਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
📲Get App