🔥 TRENDING પોશીના પોલીસે વલસાડી ગામમાંથી ૩૨ કિલોથ... Vijay Devarakonda's 'Ranabali' Pre-Rel... 🚨 BIG BREAKING NEWS | ବନ୍ଦ ହୋଇପାରେ ୯୦... Delhi Police Detain Parents of Ankita... Opposition Alliance Seeks Supreme Cour... Industrial Zones Planned Along 600‑km...
15 Oct 2026•
ગુજરાતી मराठी ਪੰਜਾਬੀ বাংলা
ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਵਾਲਾ ਗ੍ਰਿਫ਼ਤਾਰ, 4 ਪੇਟੀਆਂ ਬਰਾਮਦ
Crime

ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਵਾਲਾ ਗ੍ਰਿਫ਼ਤਾਰ, 4 ਪੇਟੀਆਂ ਬਰਾਮਦ

✍️ Reporter: Gaurav Sharma 🗓 15 Oct 2026, 02:14 PM 👁 11
Share: 💬 WhatsApp 📘 Facebook 𝕏 Post

ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਵਾਲਾ ਗ੍ਰਿਫ਼ਤਾਰ, 4 ਪੇਟੀਆਂ ਬਰਾਮਦ

ਚੰਡੀਗੜ੍ਹ ਤੋਂ ਸਸਤੇ ਭਾਅ ਸ਼ਰਾਬ ਲਿਆ ਕੇ ਡੇਰਾਬੱਸੀ ਵਿੱਚ ਮਹਿੰਗੇ ਭਾਅ ਵੇਚਣ ਦੇ ਗੈਰਕਾਨੂੰਨੀ ਧੰਦੇ ਦਾ ਪਰਦਾਫਾਸ਼ ਕਰਦਿਆਂ ਆਬਕਾਰੀ ਵਿਭਾਗ ਦੀ ਟੀਮ ਨੇ ਈਸਾਪੁਰ ਰੋਡ ’ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵੱਲੋਂ ਕਥਿਤ ਤੌਰ ’ਤੇ ਆਪਣੇ ਘਰ ਨਾਲ ਲੱਗਦੇ ਖਾਲੀ ਪਲਾਟ ਦੀਆਂ ਝਾੜੀਆਂ ਨੂੰ ਸ਼ਰਾਬ ਲੁਕਾਉਣ ਦਾ ਟਿਕਾਣਾ ਬਣਾਇਆ ਹੋਇਆ ਸੀ। ਛਾਪੇਮਾਰੀ ਦੌਰਾਨ ਚੰਡੀਗੜ੍ਹ ਵਿੱਚ ਵਿਕਰੀ ਲਈ ਨਿਰਧਾਰਤ ਦੇਸੀ ਸ਼ਰਾਬ ਦੀਆਂ ਚਾਰ ਪੇਟੀਆਂ, ਜਿਨ੍ਹਾਂ ਵਿੱਚ ਕੁੱਲ 200 ਪਊਏ ਸਨ, ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਦੀ ਟੀਮ ਡੇਰਾਬੱਸੀ ਦੇ ਰੇਲਵੇ ਫਾਟਕ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਈਸਾਪੁਰ ਰੋਡ ਸਥਿਤ ਦਾ ਵਸਨੀਕ ਜੈ ਪ੍ਰਕਾਸ਼ ਪੁੱਤਰ ਰਾਮ ਬਰਨ ਚੰਡੀਗੜ੍ਹ ਤੋਂ ਸਸਤੇ ਭਾਅ ਸ਼ਰਾਬ ਲਿਆ ਕੇ ਡੇਰਾਬੱਸੀ ਇਲਾਕੇ ਵਿੱਚ ਮਹਿੰਗੇ ਭਾਅ ਵੇਚਦਾ ਹੈ। ਸੂਚਨਾ ਮੁਤਾਬਿਕ ਮੁਲਜ਼ਮ ਸ਼ਰਾਬ ਦੀਆਂ ਪੇਟੀਆਂ ਆਪਣੇ ਘਰ ਦੇ ਨਾਲ ਲੱਗਦੇ ਖਾਲੀ ਪਲਾਟ ਦੀਆਂ ਝਾੜੀਆਂ ਵਿੱਚ ਲੁਕਾ ਕੇ ਰੱਖਦਾ ਸੀ। ਗੁਪਤ ਸੂਚਨਾ ਦੇ ਆਧਾਰ ’ਤੇ ਆਬਕਾਰੀ ਵਿਭਾਗ ਦੀ ਟੀਮ ਨੇ ਤੁਰੰਤ ਦੱਸੇ ਗਏ ਟਿਕਾਣੇ ’ਤੇ ਛਾਪਾ ਮਾਰਿਆ ਅਤੇ ਜੈ ਪ੍ਰਕਾਸ਼ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਚਾਰ ਪੇਟੀਆਂ ਦੇਸੀ ਸ਼ਰਾਬ ਬਰਾਮਦ ਹੋਈਆਂ, ਜਿਨ੍ਹਾਂ ਉੱਪਰ ‘ਫਾਰ ਸੇਲ ਇਨ ਚੰਡੀਗੜ੍ਹ ਓਨਲੀ’ ਲਿਖਿਆ ਹੋਇਆ ਸੀ। ਬਰਾਮਦ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਮਾਮਲੇ ਸਬੰਧੀ ਏ.ਐੱਸ.ਆਈ. ਨਿਰਭੈ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਡੇਰਾਬੱਸੀ ਵਿਖੇ 11 ਅਕਤੂਬਰ ਨੂੰ ਮੁਕੱਦਮਾ ਨੰਬਰ 437 ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ ਸ਼ਰਾਬ ਦੀਆਂ ਕੀਮਤਾਂ ਦੇ ਅੰਤਰ ਕਾਰਨ ਸਰਹੱਦੀ ਇਲਾਕਿਆਂ ਵਿੱਚ ਗੈਰਕਾਨੂੰਨੀ ਸ਼ਰਾਬ ਦੀ ਵਿਕਰੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤਾਜ਼ਾ ਕਾਰਵਾਈ ਨੇ ਇਕ ਵਾਰ ਫਿਰ ਅਜਿਹੀ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਦਾ ਮੁੱਦਾ ਉਭਾਰ ਦਿੱਤਾ ਹੈ। ਪੁਲਿਸ ਵੱਲੋਂ ਸ਼ਰਾਬ ਦੀ ਸਪਲਾਈ ਦੇ ਸਰੋਤ ਅਤੇ ਇਸ ਧੰਦੇ ਨਾਲ ਹੋਰ ਵਿਅਕਤੀਆਂ ਦੀ ਸੰਭਾਵਿਤ ਸ਼ਮੂਲੀਅਤ ਬਾਰੇ ਪੜਤਾਲ ਕੀਤੀ ਜਾ ਰਹੀ ਹੈ।
📲Get App