🔥 TRENDING राजस्थान में कांग्रेस पार्टी ने पंचायत... Delhi DC and Zone Chairman Raise Issue... नवादा के मधुरापुर जंगल में पुलिस की बड... Delhi Lower Court Sets Aside Order to... सरकारी अस्पताल के बाथरूम में दरवाजा नह... পুরুলিয়া রঘুনাথপুরে DVC-র দ্বিতীয় ইউ...
24 Nov 2026•
ગુજરાતી मराठी ਪੰਜਾਬੀ বাংলা
Automobile

ਖੰਨਾ-ਮਾਲੇਰਕੋਟਲਾ ਵਿਚਕਾਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, 4 ਟਰਾਲੀਆਂ ਵੀ ਸੜ ਕੇ ਸੁਆਹ.)।

✍️ Reporter: Shamsher Singh 🗓 24 Nov 2026, 10:05 PM 👁 8
Share: 💬 WhatsApp 📘 Facebook 𝕏 Post

ਖੰਨਾ-ਮਾਲੇਰਕੋਟਲਾ ਵਿਚਕਾਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, 4 ਟਰਾਲੀਆਂ ਵੀ ਸੜ ਕੇ ਸੁਆਹ.)।

ਖੰਨਾ-ਮਾਲੇਰਕੋਟਲਾ ਵਿਚਕਾਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, 4 ਟਰਾਲੀਆਂ ਵੀ ਸੜ ਕੇ ਸੁਆਹ.)।24 nov 2026,need24ਲੁਧਿਆਣਾ ਜ਼ਿਲ੍ਹੇ ਦੇ ਖੰਨਾ ਅਤੇ ਮਾਲੇਰਕੋਟਲਾ ਵਿਚਕਾਰ ਪੈਂਦੇ ਪਿੰਡ ਰੌਣੀ ਵਿਖੇ ਇੱਕ ਕਿਸਾਨ ਵੱਲੋਂ ਇਕੱਠੀ ਕਰਕੇ ਰੱਖੀਆਂ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਰਾਲੀ ਦੀ ਇੱਕ ਵੀ ਗੱਠ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਤੋਂ ਇਲਾਵਾ ਉੱਥੇ ਖੜ੍ਹੀਆਂ ਚਾਰ ਟਰਾਲੀਆਂ ਵੀ ਅੱਗ ਦੀ ਲਪੇਟ ਵਿੱਚ ਆ ਕੇ ਸੜ ਕੇ ਸੁਆਹ ਹੋ ਗਈਆਂ।
‎ਇਸ ਘਟਨਾ ਵਿੱਚ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਕਿਸਾਨ ਨੂੰ ਕਰੀਬ 50 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ।
‎
‎ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਖੰਨਾ ਅਤੇ ਮਾਲੇਰਕੋਟਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੇ ਪਹੁੰਚਣ ਤੱਕ ਪਰਾਲੀ ਦੀਆਂ ਗੱਠਾਂ ਅਤੇ ਚਾਰੋਂ ਟਰਾਲੀਆਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ। ਕਿਸਾਨ ਹਰਮਨਜੋਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਬਲਜਿੰਦਰ ਸਿੰਘ ਤੇ ਸਿਮਰਨਜੋਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਨ੍ਹਾਂ ਵੱਲੋਂ ਇਕੱਠੀ ਕੀਤੀ ਪਰਾਲੀ ਨੂੰ ਅੱਗ ਲੱਗ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਸੀ। ਉਸ ਸਮੇਂ ਉਨ੍ਹਾਂ ਨੇ ਲੋਕਾਂ ਤੋਂ ਉਧਾਰ ਅਤੇ ਬੈਂਕ ਤੋਂ ਕਰਜ਼ਾ ਲੈ ਕੇ ਮੁੜ ਆਪਣਾ ਕੰਮ ਸ਼ੁਰੂ ਕੀਤਾ ਸੀ।
📲Get App